14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਰਪੰਚ ਗੁਰਮੁੱਖ ਸਿੰਘ ਖਾਨਪੁਰ ਤੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ <br/>

ਅਰਦਾਸ ਸਮਾਗਮ ਦੌਰਾਨ ਹਾਜ਼ਰ ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਪ੍ਰਧਾਨ ਜਸਵੀਰ ਸਿੰਘ ਤੇ ਸੰਗਤਾਂ | ਤਸਵੀਰ: ਸਰੌਦ <br/> 26-12-2025
ਮਲੇਰਕੋਟਲਾ, 25 ਦਸੰਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੇ ਪੀ.ਏ. ਤੇ ਪਿੰਡ ਖਾਨਪੁਰ ਦੇ ਸਰਪੰਚ ਗੁਰਮੁਖ ਸਿੰਘ ਵਲੋਂ ਸੰਗਤਾਂ ਸਮੇਤ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ | ਸਰਪੰਚ ਗੁਰਮੁਖ ਸਿੰਘ ਖਾਨਪੁਰ ਨੇ ਆਖਿਆ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੀ ਆਸਥਾ ਦਾ ਕੇਂਦਰ, ਜਿੱਥੇ ਨਤਮਸਤਕ ਹੁੰਦਿਆਂ ਕਿਸੇ ਵੀ ਇਨਸਾਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਹਲਕਾ ਮਲੇਰਕੋਟਲਾ ਦੇ ਅੰਦਰ ਅਮਨ-ਅਮਾਨ, ਭਾਈਚਾਰਕ ਸਾਂਝ, ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸੱਚੇ ਮਨ ਨਾਲ ਅਰਦਾਸ ਕੀਤੀ ਗਈ ਹੈ | ਅਰਦਾਸ ਸਮਾਗਮ ਦੌਰਾਨ ਨਾਂਦੇੜ ਸਾਹਿਬ ਵਿਖੇ ਸਥਿਤ ਲੋਕਲ ਇਤਿਹਾਸਕ ਗੁਰਦੁਆਰਾ ਸਾਹਿਬਾਨ, ਗੁਰਦੁਆਰਾ ਸ੍ਰੀ ਲੰਗਰ ਸਾਹਿਬ, ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ, ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ ਅਤੇ ਗੁਰਦੁਆਰਾ ਮਾਲ ਟੇਕੜੀ ਸਾਹਿਬ ਵਿਖੇ ਵੀ ਸਮੂਹ ਸੰਗਤ ਦੀ ਭਲਾਈ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ | ਧਾਰਮਿਕ ਯਾਤਰਾ ਦੌਰਾਨ ਸਰਪੰਚ ਗੁਰਮੁਖ ਸਿੰਘ ਖਾਨਪੁਰ ਅਤੇ ਸੰਗਤਾਂ ਵਲੋਂ ਕਰਨਾਟਕ ਰਾਜ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ | ਇਸ ਮੌਕੇ ਰਾਮਗੜ੍ਹੀਆ ਵੈਲਫ਼ੇਅਰ ਸੋਸਾਇਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ, ਡਾ. ਕਮਲਜੀਤ ਸਿੰਘ ਖੰਨਾ, ਠਾਣੇਦਾਰ ਜਗਦੀਪ ਸਿੰਘ ਨਹਿਲ ਖਾਨਪੁਰ, ਹੌਲਦਾਰ ਸੁਖਵੀਰ ਸਿੰਘ, ਕਰਨਵੀਰ ਸਿੰਘ, ਸਵਿੰਦਰ ਸਿੰਘ, ਸਰਬਜੀਤ ਕੌਰ, ਸੰਦੀਪ ਕੌਰ, ਹਰਜਿੰਦਰ ਕੌਰ, ਜਸਵੀਰ ਸਿੰਘ, ਗੁਰਦੀਪ ਕੌਰ, ਅਮਨਦੀਪ ਕੌਰ, ਗੁਰਨਾਜ਼ ਕੌਰ, ਚਰਨਜੀਤ ਕੌਰ ਖਾਨਪੁਰ, ਬੀਬਾ ਕੁਲਵੰਤ ਕੌਰ ਆਸਟ੍ਰੇਲੀਆ, ਸੁਖਮਨ ਕੌਰ ਆਸਟ੍ਰੇਲੀਆ, ਸਾਹਿਬ ਸਿੰਘ ਆਸਟਰੇਲੀਆ, ਸੁਖਪ੍ਰੀਤ ਕੌਰ ਸਣੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਨੂੰ ਸਮਰਪਿਤ ਸਮਾਗਮ 31 ਨੂੰ ਅਗਲੀ ਖ਼ਬਰ ਸਾਲਾਨਾ ਰਾਜ ਪੱਧਰੀ ਸ਼ਹੀਦੀ ਸਮਾਰੋਹ ਦੌਰਾਨ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪ੍ਰਸ਼ਾਸਨ ਨੇ ਅਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।