13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦੀ ਨੂੰ ਸਮਰਪਿਤ ਸਮਾਗਮ 31 ਨੂੰ

ਅਜੀਤ ਡੈਸਕ 26-12-2025
ਅਮਰਗੜ੍ਹ, 25 ਦਸੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜੀ ਦੇ ਸਮੂਹ ਸ਼ਹੀਦਾਂ ਦੀ ਲਸ਼ਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 31 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਰਾਮਪੁਰ ਛੰਨਾਂ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਿੰਮਤ ਸਿੰਘ ਨੇ ਦੱਸਿਆ ਕਿ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿਚ ਬਾਬਾ ਕਰਮ ਸਿੰਘ ਬੱਲੋਵਾਲ ਵਾਲੇ, ਬਾਬਾ ਰਣਜੀਤ ਸਿੰਘ ਤਪਾ ਦਰਾਜ ਮੋਹਾਲੀ ਵਾਲੇ, ਬਾਬਾ ਦਰਸ਼ਨ ਸਿੰਘ ਬਾਠਾਂ ਵਾਲੇ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |

ਪਿਛਲੀ ਖ਼ਬਰ ਹਿੰਦੂ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਸਰਪੰਚ ਗੁਰਮੁੱਖ ਸਿੰਘ ਖਾਨਪੁਰ ਤੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।