13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ

ਅਜੀਤ ਡੈਸਕ 26-12-2025
ਮੂਨਕ, 25 ਦਸੰਬਰ (ਪ੍ਰਵੀਨ ਮਦਾਨ, ਭਾਰਦਵਾਜ) - ਬਾਬੂ ਬਿ੍ਸ਼ ਭਾਨ ਡੀ.ਏ.ਵੀ. ਪਬਲਿਕ ਸਕੂਲ, ਮੂਨਕ ਵਿਚ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜੋੜਨ ਦੇ ਲਈ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣਕਾਰੀ ਦੇਣ ਲਈ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ ਗਈ | ਵਿਦਿਆਰਥੀਆਂ ਨੇ ਫ਼ਿਲਮ ਬੜੇ ਹੀ ਦਿਲਚਸਪੀ ਦੇ ਨਾਲ ਦੇਖੀ | ਵਿਦਿਆਰਥੀਆਂ ਨੇ ਇਸ ਫ਼ਿਲਮ ਵਿਚ ਗੁਰੂ ਗੋਬਿੰਦ ਸਿੰਘ ਜੀ, ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ | ਇਸ ਫ਼ਿਲਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂਆਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਜੁਲਮ ਦਾ ਵਿਰੋਧ ਕਰਨ ਲਈ ਅਤੇ ਹਮੇਸ਼ਾ ਇਨਸਾਫ਼ ਦਾ ਸਾਥ ਦੇਣ ਲਈ ਪ੍ਰੇਰਿਤ ਕਰਨਾ ਸੀ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਮਿਸਾਲ ਬਣੀ ਬੀਬੀ ਅੰਗਰੇਜ਼ ਕੌਰ ਮਹਿਲਾਂ ਚੌਕ <br/> ਅਗਲੀ ਖ਼ਬਰ ਸਿਹਤ ਕਾਮਿਆਂ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।