12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਾਸ਼ਟਰੀ ਖੇਡਾਂ ਵਿਚ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ <br/>

ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਕੂਲ ਸਟਾਫ਼ | ਤਸਵੀਰ: ਮੁਕੇਸ਼ ਕੁਮਾਰ <br/> 26-12-2025
ਸੰਗਰੂਰ, 25 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਤਾਮਿਲਨਾਡੂ ਦੇ ਵਿਸਾਖਾਪਟਨ ਵਿਚ ਆਯੋਜਿਤ ਹੋਈਆਂ ਰਾਸ਼ਟਰੀ ਖੇਡਾਂ ਦੌਰਾਨ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ ਜਮਾਤ ਨੌਵੀਂ ਦੇ ਵਿਦਿਆਰਥੀ ਨੂਰਵਿੰਦਰ ਸਿੰਘ ਨੇ ਬੇਮਿਸਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ, ਜਦਕਿ ਜਮਾਤ ਬਾਰ੍ਹਵੀਂ ਦੇ ਵਿਦਿਆਰਥੀ ਆਕਾਸ਼ਦੀਪ ਨੇ ਆਪਣੀ ਕਾਬਲੀਅਤ ਨਾਲ ਤਾਂਬਾ ਤਗਮਾ ਹਾਸਿਲ ਕਰ ਕੇ ਸਕੂਲ ਦੀ ਸਾਨ ਵਧਾਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਨਦੀਪ ਛੰਨਾ ਨੇ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਪੂਰੇ ਸਕੂਲ ਪਰਿਵਾਰ ਲਈ ਮਾਣ ਦੀ ਗੱਲ ਹੈ | ਸਕੂਲ ਦੀ ਪੈ੍ਰਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਵੀ ਜੇਤੂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਉਪਲਬਧੀਆਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਦੀ ਸੀ.ਈ.ਓ. ਭਾਵਨਾ ਪੌਲ, ਸਮੂਹ ਅਧਿਆਪਕ ਸਾਹਿਬਾਨ ਵੱਲੋਂ ਤਗਮਾ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਰਾਹੁਲ ਸਿੰਘ ਨੂੰ ਵੀ ਦਿਲੋਂ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਸਿਵਲ ਹਸਪਤਾਲ ਬਰਨਾਲਾ ਦੀ ਐਮਰਜੈਂਸੀ ਵਿਖੇ ਸਟਰੇਚਰ ਅਤੇ ਵੀਲ੍ਹ ਚੇਅਰਾਂ ਦੀ ਹਾਲਤ ਖ਼ਸਤਾ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।