05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

1004 ਚਾਈਨਾ ਡੋਰ ਦੇ ਗੱਟੂਆਂ ਸਮੇਤ ਇਕ ਕਾਬੂ <br/>

ਅਜੀਤ ਡੈਸਕ 27-12-2025
ਧੂਰੀ, 26 ਦਸੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਸਰਤਾਜ ਸਿੰਘ ਚਹਿਲ ਆਈ.ਪੀ.ਐੱਸ, ਐੱਸ.ਐੱਸ.ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਗੁਰਪ੍ਰੀਤ ਸਿੰਘ ਡੀ.ਐੱਸ.ਪੀ ਧੂਰੀ ਦੀ ਅਗਵਾਈ ਹੇਠ ਇੰਸਪੈਕਟਰ ਜਸਵੀਰ ਸਿੰਘ ਤੂਰ ਮੁੱਖ ਅਫ਼ਸਰ ਥਾਣਾ ਸਿਟੀ ਧੂਰੀ ਦੀ ਟੀਮ ਵਲੋਂ ਚਾਈਨਾ ਡੋਰ ਵੇਚਣ ਵਾਲਾ ਇੱਕ ਦੋਸ਼ੀ ਜਤਿੰਦਰ ਕੁਮਾਰ ਦਸਮੇਸ਼ ਨਗਰ ਧੂਰੀ ਨੂੰ ਇੱਕ ਛੋਟੇ ਹਾਥੀ ਵਿਚ 1004 ਚਾਈਨਾ ਡੋਰ ਦੇ ਗੱਟੂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਿਸ ਨੇ ਆਪਣੇ ਸਟੋਰ ਵਿਚ ਰੱਖੀ ਹੋਈ, ਜਿਸ ਨੂੰ ਉਹ ਪੂਰੇ ਸ਼ਹਿਰ ਦੇ ਵਿਚ ਵੇਚਦਾ ਸੀ ਇਤਲਾਹ ਪੱਕੀ ਹੋਣ ਤੇ ਸਬ ਇੰਸਪੈਕਟਰ ਚਮਕੌਰ ਸਿੰਘ ਨੇ ਸਮੇਤ ਪੁਲਸ ਪਾਰਟੀ ਮੌਕੇ 'ਤੇ ਰੇਡ ਕੀਤੀ ਅਤੇ 1004 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਧੂਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਮਾਰੂ ਡੋਰ ਤੋਂ ਆਪਣੇ ਬੱਚਿਆਂ ਅਤੇ ਆਪਣੇ ਆਪ ਨੂੰ ਬਚਾ ਕੇ ਰੱਖੋ ਅਤੇ ਜੋ ਵੀ ਇਸ ਦਾ ਇਸਤੇਮਾਲ ਕਰਦਾ ਫੜਿਆ ਗਿਆ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਜੈ ਮਿਲਾਪ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਵੱਡੀ ਗਿਣਤੀ ਵਿਚ ਲੋਕਾਂ ਨੇ ਮੁੜ ਦੂਜੇ ਦਿਨ ਥਾਣਾ ਸੰਦੌੜ ਦਾ ਕੀਤਾ ਘਿਰਾਓ, ਸੜਕੀ ਆਵਾਜਾਈ ਕੀਤੀ ਜਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।