06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੁਫ਼ਤ ਮੈਡੀਕਲ ਕੈਂਪ ਲਾਇਆ <br/>

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਸਲਾਈਟ ਦੇ ਸੁਰੱਖਿਆ ਮੁਲਜ਼ਮ ਮੈਡੀਕਲ ਕੈਂਪ ਦੌਰਾਨ ਸੇਵਾਵਾਂ ਨਿਭਾਉਂਦੇ ਹੋਏ | ਤਸਵੀਰ : ਵਿਨੋਦ <br/> 27-12-2025
ਲੌਂਗੋਵਾਲ, 26 ਦਸੰਬਰ (ਵਿਨੋਦ, ਖੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਲੌਂਗੋਵਾਲ ਵਲੋਂ ਸਲਾਈਟ ਲੌਂਗੋਵਾਲ ਦੇ ਸਮੂਹ ਸੁਰੱਖਿਆ ਮੁਲਜ਼ਮਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਕੁੰਨਰਾਂ ਪੁਲਿਸ ਚੈੱਕ ਪੋਸਟ 'ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਆਉਣ-ਜਾਣ ਵਾਲੇ ਯਾਤਰੀਆਂ ਲਈ ਮੁਫ਼ਤ ਮੈਡੀਕਲ ਸਹਾਇਤਾ ਉਪਲਬਧ ਕਰਵਾਈ ਗਈ | ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਖ਼ਜ਼ਾਨਚੀ ਡਾ. ਰਮੇਸ਼ ਚੰਦ ਨੇ ਦੱਸਿਆ ਕਿ ਇਹ ਕੈਂਪ ਲਗਾਤਾਰ ਚਾਰ ਦਿਨਾਂ ਲਈ ਲਗਾਇਆ ਗਿਆ ਹੈ, ਜਿਸ ਵਿਚ ਐਸੋਸੀਏਸ਼ਨ ਦੀ ਟੀਮ ਵਲੋਂ ਮੁਫ਼ਤ ਜਾਂਚ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਡਾ. ਸੁਰਜੀਤ ਸਿੰਘ, ਡਾ. ਹਰਦੀਪ ਸਿੰਘ ਲੌਂਗੋਵਾਲ, ਡਾ. ਗੁਰਲਾਲ ਸਿੰਘ, ਸਲਾਈਟ ਸਕਿਉਰਟੀ ਦੇ ਹੈੱਡ ਕੈਪਟਨ ਨਸੀਬ ਸਿੰਘ, ਕੈਪਟਨ ਗੁਰਪ੍ਰੀਤ ਸਿੰਘ, ਸੂਬੇਦਾਰ ਗੁਰਚਰਨ ਸਿੰਘ, ਸੂਬੇਦਾਰ ਲਖਵੀਰ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ, ਸੁੰਦਰ ਸਿੰਘ, ਜਗਪਾਲ ਸਿੰਘ ਗੋਲਡੀ ਅਤੇ ਕਰਮਜੀਤ ਸਿੰਘ ਸਮੇਤ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਨਾਰਾਜ਼ ਕੌਂਸਲਰਾਂ ਨੇ ਨਗਰ ਕੌਂਸਲ ਪ੍ਰਧਾਨ ਖ਼ਿਲਾਫ਼ ਖੋਲਿ੍ਹਆ ਮੋਰਚਾ <br/> ਅਗਲੀ ਖ਼ਬਰ ਟਰਾਲੇ ਤੇ ਮੋਟਰਸਾਈਕਲ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।