06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 27-12-2025
ਸੁਨਾਮ ਊਧਮ ਸਿੰਘ ਵਾਲਾ 26 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸੁਨਾਮ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਸੁਨਾਮ ਦਾਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਵਿਚੋਂ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਦੇ ਚੇਅਰਮੈਨ ਜੋਗਿੰਦਰ ਸਿੰਘ ਚੰਦੜ ਅਤੇ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਚੰਦੜ ਨੇ ਸਾਂਝੇ ਤੌਰ 'ਤੇ ਦੱਸਿਆ ਕਿਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ 85% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅਰਸ਼ਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਜੋਗਾ ਸਿੰਘ, ਰਮਨਦੀਪ ਕੌਰ ਪੁੱਤਰੀ ਜਸਵੀਰ ਸਿੰਘ ਅਤੇ ਰਮਨਪ੍ਰੀਤ ਕੌਰ ਪੁੱਤਰੀ ਸਤਿਗੁਰ ਸਿੰਘ ਨੇ 75% ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ | ਇਨ੍ਹਾਂ ਸ਼ਾਨਦਾਰ ਨਤੀਜਿਆਂ ਦੇ ਲਈ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਰਮਨਦੀਪ ਕੌਰ ਢਿੱਲੋਂ ਨੇ ਬੱਚਿਆ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਸਭ ਕੁਝ ਸਟਾਫ਼ ਤੇ ਬੱਚਿਆ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ | ਕਾਲਜ ਦੇ ਚੰਗੇ ਨਤੀਜਿਆਂ ਅਤੇ ਬਹੁਤ ਵਧੀਆ ਸਹੂਲਤਾਂ ਕਰ ਕੇ ਅਜੀਤ ਨਰਸਿੰਗ ਕਾਲਜ ਵਿਚ ਬਾਰ੍ਹਵੀਂ ਪਾਸ ਬੱਚੇ ਏ ਐੱਨ.ਐੱਮ, ਜੀ.ਐੱਨ.ਐੱਮ ਅਤੇ ਬੀ.ਐੱਸ.ਸੀ ਨਰਸਿੰਗ ਅਤੇ ਜੀ.ਐੱਨ.ਐੱਮ ਪਾਸ ਬੱਚੇ ਪੋਸਟ ਬੇਸਿਕ ਬੀ.ਐੱਸ ਸੀ ਨਰਸਿੰਗ ਕੋਰਸਾਂ ਵਿਚ ਬਹੁਤ ਜ਼ਿਆਦਾ ਗਿਣਤੀ ਵਿਚ 2025-26 ਵਾਸਤੇ ਦਾਖ਼ਲਿਆਂ ਲਈ ਆ ਰਹੇ ਹਨ | ਇਸ ਮੌਕੇ ਕਾਲਜ ਦੇ ਵਾਇਸ ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਕਿਸਾਨਾਂ ਵਲੋਂ 4 ਨੂੰ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਭਵਾਨੀਗੜ੍ਹ ਮੁੱਖ ਮਾਰਗ 'ਤੇ ਲਗਦੇ ਜਾਮ ਕਾਰਨ ਰਾਹਗੀਰ ਜਾਨ ਜੋਖ਼ਮ ਵਿਚ ਪਾ ਕੇ ਕਰਦੇ ਨੇ ਸੜਕ ਪਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।