06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਿਸਾਨਾਂ ਵਲੋਂ 4 ਨੂੰ ਮੋਟਰਸਾਈਕਲ ਮਾਰਚ

ਅਜੀਤ ਡੈਸਕ 27-12-2025
ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ (ਭੁੱਲਰ, ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਆਗਚਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿਲ 2025, ਸੀਡ ਬੀਜ਼ ਬਿੱਲ, ਲੇਬਰ ਕੋਡ ਆਦਿ ਜਰੀਏ ਕਾਲੇ ਕਾਨੂੰਨ ਲਿਆਉਣ ਲਈ ਹਰ ਹੀਲੇ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਹ ਕਾਨੂੰਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਇਸ ਲਈ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 4 ਜਨਵਰੀ ਨੂੰ ਬਲਾਕ ਸੁਨਾਮ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤੇ ਜਾਣਗੇ | ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਪਾਲ ਸਿੰਘ ਦੌਲਾ ਸਿੰਘ ਵਾਲਾ, ਲਾਲੀ ਸਿੰਘ ਦੌਲਾ ਸਿੰਘ ਵਾਲਾ ਅਤੇ ਜੀਤ ਸਿੰਘ ਗੰਢੂਆਂ ਆਦਿ ਮੌਜੂਦ ਸਨ |

ਪਿਛਲੀ ਖ਼ਬਰ 68ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।