06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਕਵੀ ਦਰਬਾਰ ਕਰਵਾਇਆ <br/>

ਕਵੀ ਦਰਬਾਰ ਵਿਚ ਸ਼ਾਮਿਲ ਸ਼ਖ਼ਸੀਅਤਾਂ ਅਤੇ ਵਿਦਿਆਰਥੀ | ਤਸਵੀਰ: ਅਸ਼ੋਕ ਗਰਗ <br/> 27-12-2025
ਲਹਿਰਾਗਾਗਾ, 26 ਦਸੰਬਰ (ਅਸ਼ੋਕ ਗਰਗ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਜਲੂਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਕਵੀ ਦਰਬਾਰ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮਪਤਨੀ ਮੈਡਮ ਸੀਮਾ ਗੋਇਲ, ਨਿਰਮਲਾ ਗਰਗ, ਮੈਡਮ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਅਨੀਤਾ ਅਰੋੜਾ, ਯਸ਼ਸਵੀ, ਅਨੂ ਸਿੰਗਲਾ, ਮਾਸਟਰ ਰਤਨਪਾਲ ਡੂਡੀਆਂ, ਧਰਮਾ ਹਰਿਆਊ, ਤਰਸੇਮ ਖਾਸ਼ਪੁਰੀ, ਜਗਵੀਰ ਸਿੰਘ ਗਾਗਾ, ਫਤਿਹ ਰੰਧਾਵਾ ਅਤੇ ਖੁਸ਼ਪ੍ਰੀਤ ਸਿੰਘ ਹਰੀਗੜ੍ਹ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਜੀਵਨੀ ਬਾਰੇ ਦੱਸ ਕੇ ਗੁਰੂ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਮੈਡਮ ਨੇਹਾ ਸਿੰਗਲਾ, ਚੇਅਰਮੈਨ ਵਿਵੇਕ ਸਿੰਗਲਾ ਐਡਵੋਕੇਟ, ਮੈਨੇਜਿੰਗ ਡਾਇਰੈਕਟਰ ਸ਼ਿਵਾਨੀ ਸਿੰਗਲਾ ਤੇ ਪਿ੍ੰਸੀਪਲ ਰਜਿੰਦਰ ਸਿੰਘ ਵਲੋਂ ਪਹੁੰਚੇ ਹੋਏ ਮੁੱਖ ਮਹਿਮਾਨਾਂ ਦਾ ਜੀ.ਜੀ.ਐੱਸ ਦੇ ਵਿਹੜੇ ਵਿਚ ਪਹੁੰਚਣ 'ਤੇ ਧੰਨਵਾਦ ਕਰਦੇ ਹੋਏ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ 68ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।