07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੰਥਕ ਏਕਤਾ ਲਈ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਸਾਰੇ ਅਕਾਲੀ ਧੜੇ-ਅਕਾਲੀ ਆਗੂ ਜਥੇਦਾਰ ਸੇਹਕੇ, ਸਰਨਾ ਚੱਠਾ <br/>

ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਸੇਹਕੇ ਤੇ ਨੌਜਵਾਨ ਅਕਾਲੀ ਆਗੂ ਗੁਰਸ਼ਰਨ ਸਿੰਘ ਸਰਨਾ ਚੱਠਾ ਦੀਆਂ ਤਸਵੀਰਾਂ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 27-12-2025
ਮਲੇਰਕੋਟਲਾ, 26 ਦਸੰਬਰ (ਮਨਜਿੰਦਰ ਸਿੰਘ ਸਰੌਦ)-ਪੰਥਕ ਏਕਤਾ ਲਈ ਸਮੂਹ ਅਕਾਲੀ ਧੜਿਆਂ ਨੂੰ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਅਗਲੀ ਰੂਪਰੇਖਾ ਨੂੰ ਉਲੀਕਦਿਆਂ ਹੋਇਆਂ ਪੰਥਕ ਹਿਤਾਂ ਦੇ ਖ਼ਾਤਰ ਅੱਗੇ ਆਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਆਗੂ ਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਤੇ ਨੌਜਵਾਨ ਟਕਸਾਲੀ ਅਕਾਲੀ ਆਗੂ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਪੰਥਕ ਹਿਤਾਂ ਨੂੰ ਵੇਖਦੇ ਹੋਏ ਅੱਜ ਸਾਰੇ ਅਕਾਲੀ ਧੜਿਆਂ ਨੂੰ ਆਪੋ ਆਪਣੀਆਂ ਧਿਰਾਂ ਦਾ ਤਿਆਗ ਕਰਦਿਆਂ ਇੱਕ ਝੰਡੇ ਥੱਲੇ ਇਕੱਠੇ ਹੋ ਜਾਣਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਸਣੇ ਬਾਕੀ ਪੰਜਾਬ ਦੇ ਵਿਚ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਉਸ ਨੂੰ ਵੇਖ ਕੇ ਲੱਗਦਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਹਨ | ਪ੍ਰੰਤੂ ਜਦ ਪੰਥਕ ਸਕਤੀ ਵੱਖ-ਵੱਖ ਧੜਿਆਂ ਦੇ ਵਿਚ ਵੰਡੀ ਜਾਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੋ ਜਾਂਦੀ ਹੈ | ਜਥੇਦਾਰ ਸੇਹਕੇ ਤੇ ਸਰਨਾ ਚੱਠਾ ਨੇ ਕਿਹਾ ਕਿ ਅਕਾਲੀ ਦਲ ਦਾ ਕਾਡਰ ਅੱਜ ਵੀ ਜ਼ਮੀਨੀ ਪੱਧਰ 'ਤੇ ਮੌਜੂਦ ਹੋਣ ਕਾਰਨ ਉਨ੍ਹਾਂ ਦਾ ਚੋਣ ਵਿਚ ਸ਼ਾਨਦਾਰ ਪ੍ਰਦਰਸ਼ਨ ਹੋਇਆ ਹੈ | ਅਕਾਲੀ ਆਗੂਆਂ ਨੇ ਆਖਿਆ ਕਿ ਅਗਲੇ ਕੁਝ ਸਮੇਂ ਨੂੰ ਪੰਜਾਬ ਦੇ ਅੰਦਰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ | ਜਿਸ ਨੂੰ ਵੇਖਦੇ ਹੋਏ ਜੇਕਰ ਸਾਰੇ ਅਕਾਲੀ ਧੜੇ ਇਕੱਠੇ ਹੋ ਜਾਣ ਤਾਂ ਪੰਜਾਬ ਦੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ | ਨੌਜਵਾਨ ਅਕਾਲੀ ਆਗੂ ਸਰਨਾ ਚੱਠਾ ਨੇ ਪੰਥਕ ਏਕਤਾ ਦੇ ਨਾਲ ਹੀ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਵੱਲੋਂ ਇੰਚਾਰਜ ਲਗਾਉਣ ਦੀ ਮੰਗ ਵੀ ਰੱਖੀ | ਅਕਾਲੀ ਆਗੂਆਂ ਨੇ ਆਖਿਆ ਕਿ ਜਦ ਵੀ ਪੰਜਾਬ ਦੇ ਅੰਦਰ ਅਕਾਲੀ ਦਲ ਦਾ ਰਾਜਭਾਗ ਰਿਹਾ ਤਾਂ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਅਤੇ ਪੰਥਕ ਮੁੱਦਿਆਂ ਦੀ ਗੱਲ ਕੀਤੀ ਗਈ, ਇਸ ਲਈ ਪੰਜਾਬ ਦੇ ਹਿਤਾਂ ਨੂੰ ਮੁੱਖ ਰੱਖ ਕੇ ਪੰਥਕ ਏਕਤਾ ਦੀ ਗੱਲ ਤੁਰਨੀ ਚਾਹੀਦੀ ਹੈ ਜੋ ਪੰਜਾਬ ਅਤੇ ਪੰਥ ਦੇ ਹਿਤ ਵਿਚ ਹੋਵੇਗੀ |

ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਵਾਰਡਾਂ ਵਿਚ ਕੀਤੇ ਜਾ ਰਹੇ ਬਦਲਾਅ ਦਾ ਕੀਤਾ ਵਿਰੋਧ <br/> ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।