07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਧਾਰਮਿਕ ਸਮਾਗਮ ਕਰਵਾਇਆ <br/>

ਸ਼ੇਰਪੁਰ ਵਿਖੇ ਧਾਰਮਿਕ ਸਮਾਗਮ ਸਮੇਂ ਹਾਜ਼ਰੀ ਭਰਦੀਆਂ ਹੋਈਆਂ ਸੰਗਤਾਂ | ਤਸਵੀਰ : ਦਰਸ਼ਨ ਸਿੰਘ ਖੇੜੀ <br/> 27-12-2025
ਸ਼ੇਰਪੁਰ, 26 ਦਸੰਬਰ (ਦਰਸ਼ਨ ਸਿੰਘ ਖੇੜੀ)-ਇਲਾਕਾ ਸ਼ੇਰਪੁਰ ਦੀ ਉੱਘੀ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਰਪੰਚ ਸੰਤ ਬਾਬਾ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ ਵਾਲਿਆਂ ਵਲੋਂ ਕਾਤਰੋਂ ਸੜਕ ਸ਼ੇਰਪੁਰ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਾਹ ਬਰੈੱਡ, ਪਕੌੜਿਆਂ ਦੇ ਵਿਸਾਲ ਲੰਗਰ ਲਗਾਏ ਗਏ | ਇਸ ਮੌਕੇ ਉੱਘੇ ਸਿੱਖ ਵਿਦਵਾਨ ਸੰਤ ਕਲੇਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਧਾਰਮਿਕ ਪ੍ਰਵਿਰਤੀ ਨਾਲ ਜੋੜਨ ਲਈ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਸਬੰਧੀ ਜਾਗਰੂਕ ਕਰਨ ਲਈ ਅਜਿਹੇ ਸਮਾਗਮ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਕੌਮ ਦੀ ਖਾਤਰ ਆਪਣਾ ਸਾਰਾ ਪਰਿਵਾਰ ਕੁਰਬਾਨ ਕਰਨ ਵਾਲੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਸਾਡੇ ਲਈ ਪ੍ਰੇਰਨਾ ਸਰੋਤ ਹਨ | ਇਸ ਲਈ ਸਾਨੂੰ ਗੁਰੂਆਂ ਦੀਆਂ ਮਹਾਨ ਕੁਰਬਾਨੀਆਂ ਤੋਂ ਸੇਧ ਲੈਣ ਦੀ ਲੋੜ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਥਾਣਾ ਮੁੱਖ ਅਫ਼ਸਰ ਬਲੋਰ ਸਿੰਘ ਅਤੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਹਿੰਮਤ ਦਲੇਰੀ ਅੱਗੇ ਜਬਰ ਜ਼ੁਲਮ ਵੀ ਹਾਰ ਗਿਆ ਸੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਥਾਣਾ ਮੁਖੀ ਬਲੋਰ ਸਿੰਘ, ਮਾਸਟਰ ਹਰਬੰਸ ਸਿੰਘ ਸ਼ੇਰਪੁਰ ਇੰਦਰਜੀਤ ਸਿੰਘ ਘਨੌਰੀ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਦੀਦਾਰਗੜ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਚਾਗਲੀ, ਸਤਨਾਮ ਸਿੰਘ ਪੰਚ, ਅਮਰੀਕ ਸਿੰਘ ਘਨੌਰੀ, ਰਾਜੀਵ ਜਿੰਦਲ ਮੈਨੇਜਰ, ਮਨਿੰਦਰ ਸਿੰਘ ਬਿੱਟਾ, ਸੁਖਪ੍ਰੀਤ ਸਿੰਘ ਸੁੱਖੀ, ਬਲਵੀਰ ਸਿੰਘ ਮਾਨ, ਸ਼ਮਸ਼ੇਰ ਸਿੰਘ ਈਸਾਪੁਰ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਦੌਰਾਨ ਵਿੱਦਿਅਕ ਅਦਾਰਿਆਂ ਦੀ ਪਿੰਗਲਵਾੜਾ ਸ਼ਾਖਾ ਵਿਖੇ ਫੇਰੀ <br/> ਅਗਲੀ ਖ਼ਬਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਵਾਰਡਾਂ ਵਿਚ ਕੀਤੇ ਜਾ ਰਹੇ ਬਦਲਾਅ ਦਾ ਕੀਤਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।