09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਚ ਗਤੀਵਿਧੀ-ਆਧਾਰਿਤ ਨਵੇਂ ਸਿੱਖਿਅਕ ਮਿਆਰ ਸਥਾਪਿਤ-ਛੰਨਾ

ਅਜੀਤ ਡੈਸਕ 28-12-2025
ਸੰਗਰੂਰ, 27 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਲੋਂ ਗਤੀਵਿਧੀ-ਆਧਾਰਿਤ ਸਿੱਖਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਣਾ ਕੇ ਵਿਦਿਆਰਥੀਆਂ ਦੀ ਯਾਦਦਾਸ਼ਤ ਅਤੇ ਸਮਝ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਸਕੂਲ ਵਿਚ ਅਧਿਐਨ ਨੂੰ ਦਿਲਚਸਪ, ਅਮਲੀ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ, ਪ੍ਰਯੋਗ, ਪ੍ਰੋਜੈਕਟ ਅਤੇ ਸਮੂਹਕ ਸਿੱਖਣ ਦੇ ਤਰੀਕੇ ਅਪਣਾਏ ਜਾ ਰਹੇ ਹਨ | ਇਸ ਸੰਦਰਭ ਵਿਚ ਸਕੂਲ ਦੀ ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰਹਿ ਸਕਦੀ | ਉਨ੍ਹਾਂ ਦੱਸਿਆ ਕਿ ਗਤੀਵਿਧੀ-ਆਧਾਰਿਤ ਸਿੱਖਿਆ ਰਾਹੀਂ ਵਿਦਿਆਰਥੀ ਸਿਰਫ਼ ਸੁਣਦੇ ਹੀ ਨਹੀਂ, ਸਗੋਂ ਖ਼ੁਦ ਕਰ ਕੇ, ਵੇਖ ਕੇ ਅਤੇ ਆਪਣੇ ਅਨੁਭਵ ਰਾਹੀਂ ਸਿੱਖਦੇ ਹਨ, ਜਿਸ ਨਾਲ ਉਨ੍ਹਾਂ ਦੀ ਸਮਝ ਡੂੰਘੀ ਹੁੰਦੀ ਹੈ ਅਤੇ ਗਿਆਨ ਲੰਮੇ ਸਮੇਂ ਤੱਕ ਯਾਦ ਰਹਿੰਦਾ ਹੈ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਹਮੇਸ਼ਾ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਅਪਣਾਉਣ ਵਿਚ ਅਗੇਵਾਨ ਰਿਹਾ ਹੈ | ਇਸ ਦੌਰਾਨ ਸਕੂਲ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਹਰ ਬੱਚਾ ਵੱਖਰੇ ਢੰਗ ਨਾਲ ਸਿੱਖਦਾ ਹੈ ਅਤੇ ਗਤੀਵਿਧੀ-ਆਧਾਰਿਤ ਸਿੱਖਿਆ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਪ੍ਰਦਾਨ ਕਰਦੀ ਹੈ | ਸਕੂਲ ਸੀ.ਈ.ਓ. ਭਾਵਨਾ ਪੌਲ ਨੇ ਕਿਹਾ ਕਿ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਭਵਿੱਖ ਵਿਚ ਵੀ ਨਵੀਂ ਸਿੱਖਿਆ ਨੀਤੀਆਂ ਅਤੇ ਆਧੁਨਿਕ ਸਿੱਖਣ ਦੇ ਤਰੀਕਿਆਂ ਨੂੰ ਅਪਣਾਉਂਦਾ ਰਹੇਗਾ, ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾਪੂਰਕ ਅਤੇ ਜੀਵਨ-ਉਪਯੋਗੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ |

ਪਿਛਲੀ ਖ਼ਬਰ ਨਗਰ ਕੌਂਸਲ ਦੀ ਨਵੀਂ ਵਾਰਡਬੰਦੀ 'ਚ ਫੇਰ ਬਦਲ ਕਰਨਾ ਲੋਕਤੰਤਰ ਦਾ ਘਾਣ-ਰਾਜਿੰਦਰ ਦੀਪਾ ਅਗਲੀ ਖ਼ਬਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਥਾਓ-ਥਾਈਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।