10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਕੀਤਾ ਹਾਸਿਲ <br/>

ਪ੍ਰੀਖਿਆ ਵਿਚੋਂ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਮੌਜੂਦ ਸਟਾਫ਼ | ਤਸਵੀਰ: ਮੁਕੇਸ਼ ਕੁਮਾਰ <br/> 28-12-2025
ਸੰਗਰੂਰ, 27 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਲਾਈਫ਼ ਗਾਰਡ ਨਰਸਿੰਗ ਕਾਲਜ ਵਿਚ ਬੀ.ਐੱਸ.ਸੀ ਨਰਸਿੰਗ ਪਹਿਲੇ ਸਮੈਸਟਰ 2024 ਦਾ ਨਤੀਜੇ ਵਿਚੋਂ ਸੰਸਥਾ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਨੰਬਰ ਪ੍ਰਾਪਤ ਕੀਤੇ ਹਨ | ਹਰਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ 10 ਵਿਚੋਂ 9.50 ਗ੍ਰੇਡ ਪ੍ਰਾਪਤ ਕਰ ਕੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਅਤੇ ਅਵਨੀਤ ਕੌਰ ਪੁੱਤਰੀ ਪ੍ਰੀਤਇੰਦਰ ਸਿੰਘ ਨੇ 10 ਵਿਚੋਂ 8.50 ਗ੍ਰੇਡ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟ ਮੈਡਮ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਅਤੇ ਸਟਾਫ਼ ਨੂੰ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦੇ ਪਿੱਛੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਹੈ ਵਿਦਿਆਰਥੀ ਹਰਪ੍ਰੀਤ ਕੌਰ ਨੇ ਪੰਜਾਬ ਵਿਚੋਂ ਸਰਵੋਤਮ ਸਥਾਨ ਹਾਸਲ ਕਰ ਕੇ ਕਾਲਜ ਹੀ ਨਹੀ ਪੂਰੇ ਸੰਗਰੂਰ ਜ਼ਿਲੇ੍ਹ ਦਾ ਮਾਣ ਵਧਾਇਆ ਹੈ, ਇਸ ਲਈ ਹਰਪ੍ਰੀਤ ਕੌਰ ਨੂੰ ਕਾਲਜ ਵਲੋ ਜਿਸ ਸਮੈਸਟਰ ਵਿਚੋਂ ਟੋਪ ਕੀਤਾ ਹੈ ਉਸ ਸਮੈਸਟਰ ਦੀ ਪੂਰੀ ਫ਼ੀਸ ਮੁਆਫ਼ ਕੀਤੀ ਜਾਵੇਗੀ ਅਤੇ ਸਪੈਸ਼ਲ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ | ਸੰਸਥਾ ਦੇ ਪਿ੍ੰਸੀਪਲ ਪ੍ਰੋ. ਰਿੰਟੂ ਚਤੁਰਵੇਦੀ ਨੇ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦੇ ਪਿੱਛੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਹੈ ਅਤੇ ਸਾਡੇ ਵਿਦਿਆਰਥੀਆਂ ਨੇ ਸਾਰੇ ਪੰਜਾਬ ਭਰ ਵਿਚ ਨਰਸਿੰਗ ਸਿੱਖਿਆ ਦੀ ਮਿਆਰ ਨੂੰ ਹੋਰ ਉੱਚਾ ਕੀਤਾ ਹੈ ਅਤੇ ਇਹ ਸੰਸਥਾ ਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ <br/> ਅਗਲੀ ਖ਼ਬਰ ਕੋਲਾ ਪਾਰਕ ਮਾਰਕੀਟ ਦੇ ਬਾਥਰੂਮ ਦੋ ਮਹੀਨਿਆਂ ਤੋਂ ਬੰਦ ਹੋਣ ਕਾਰਨ ਦੁਕਾਨਦਾਰ ਹੋ ਰਹੇ ਹਨ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।