20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਤੋਂ ਰਾਹਗੀਰ ਪੇ੍ਰਸ਼ਾਨ

ਅਜੀਤ ਡੈਸਕ 02-06-2025
ਮੁੱਦਕੀ, 1 ਜੂਨ (ਭਾਰਤ ਭੂਸ਼ਨ ਅਗਰਵਾਲ)-ਇਤਿਹਾਸਕ ਕਸਬਾ ਮੁੱਦਕੀ ਦੀਆਂ ਵੱਖ-ਵੱਖ ਸੜਕਾਂ 'ਤੇ ਲੱਗੇ ਕੂੜੇ ਦੇ ਢੇਰਾਂ ਕਾਰਨ ਮੁੱਦਕੀ ਦੀ ਸੰੁਦਰਤਾ ਨੂੰ ਗ੍ਰਹਿਣ ਲੱਗਾ ਹੋਇਆ ਹੈ | ਕਸਬੇ ਵਿਚ ਬਾਘਾ ਪੁਰਾਣਾ ਰੋਡ ਅਤੇ ਹੋਰਨਾਂ ਥਾਵਾਂ 'ਤੇ ਸੜਕਾਂ ਦੇ ਕਿਨਾਰਿਆਂ 'ਤੇ ਕੂੜੇ ਦੇ ਢੇਰ ਲਗਾ ਕੇ ਸੜਕ ਨੂੰ ਡੰਪ ਬਣਾ ਦਿੱਤਾ ਹੈ | ਇਸ ਸੜਕ 'ਤੇ ਕਈ ਪਿੰਡਾਂ ਦਾ ਕੂੜਾ, ਗੋਹਾ, ਕੈਮੀਕਲ ਵੇਸਟਜ਼ ਵੱਡੀ ਪੱਧਰ 'ਤੇ ਰਾਤ-ਬਰਾਤ ਸੁੱਟ ਦਿੱਤਾ ਜਾਂਦਾ ਹੈ | ਇਸ ਮਾਰਗਾਂ ਤੋਂ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਗੰਦਗੀ ਦੇ ਆਲਮ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਇੱਥੇ ਰਹਿਣ ਵਾਲੇ ਲੋਕਾਂ ਦਾ ਬਦਬੂ ਕਾਰਨ ਰਹਿਣਾ ਮੁਹਾਲ ਹੋਇਆ ਪਿਆ ਹੈ ਅਤੇ ਉਨ੍ਹਾਂ ਨੂੰ ਇਸ ਤੋਂ ਬਿਮਾਰੀਆਂ ਫੈਲਣ ਦਾ ਡਰ ਸਤਾ ਰਿਹਾ ਹੈ | ਸਥਾਨਕ ਕਸਬਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਕਸਬੇ ਦੀ ਸਾਫ਼-ਸਫ਼ਾਈ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਜਾਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ 'ਤੇ ਸ਼ਹਿਰਾਂ ਵਾਂਗ ਵੱਡੇ ਡੰਪ ਬਣਵਾ ਕੇ ਵੱਖ-ਵੱਖ ਥਾਵਾਂ 'ਤੇ ਰੱਖੇ ਤਾਂ ਜੋ ਲੋਕ ਕੂੜਾ-ਕਰਕਟ ਇਨ੍ਹਾਂ ਡੰਪਾਂ 'ਚ ਸੁੱਟਣ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕਾਂਗਰਸ ਦੀ ਮਜ਼ਬੂਤੀ ਲਈ ਗੁਰਦੀਪ ਢਿੱਲੋਂ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।