ਤਲਵੰਡੀ ਭਾਈ, 15 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਪਾਰਟੀ ਵਲੋਂ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਪ੍ਰਦੇਸ਼ ਸੋਸ਼ਲ ਮੀਡੀਆ ਡਿਪਾਰਟਮੈਂਟ 'ਚ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਨੌਜਵਾਨ ਆਗੂ ਹਰਮਨਜੀਤ ਸਿੰਘ ਗਿੱਲ ਵਾੜਾ ਜਵਾਹਰ ਸਿੰਘ ਵਾਲਾ ਨੂੰ ਸੋਸ਼ਲ ਮੀਡੀਆ ਵਿੰਗ ਫ਼ਿਰੋਜ਼ਪੁਰ ਦਿਹਾਤੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਮਨਜੀਤ ਸਿੰਘ ਢਿੱਲੋਂ, ਗੁਰਬਖਸ਼ ਸਿੰਘ ਮੱਪਾ ਬਰਾੜ, ਜਗਜੀਤ ਸਿੰਘ ਸਮਰਾ, ਜਸਵੀਰ ਸਿੰਘ ਜੱਸ ਕੋਟਲਾ, ਹਰਪ੍ਰੀਤ ਸਿੰਘ ਵਾੜਾ ਜੈਦ, ਬੱਬਲ ਖੋਸਾ ਭੋਲੂਵਾਲਾ, ਮਨੀਸ਼ ਕੁਮਾਰ ਸੁਲਹਾਨੀ, ਤਰਸੇਮ ਵੱਤਾ, ਸਹਿਦੇਵ ਸਿੰਘ ਬਰਾੜ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ, ਰਾਕੇਸ਼ ਕੁਮਾਰ ਕਾਇਤ ਕੌਂਸਲਰ ਆਦਿ ਨੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੋਸ਼ਲ ਮੀਡੀਆ ਵਿਭਾਗ ਦੇ ਚੇਅਰਮੈਨ ਗੁਰਤੇਜ ਸਿੰਘ ਪਨੂੰ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦਾ ਧੰਨਵਾਦ ਕੀਤਾ ਹੈ |