22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਰੋਇਨ ਕੀਤੀ ਬਰਾਮਦ

ਅਜੀਤ ਡੈਸਕ 16-07-2025
ਫ਼ਿਰੋਜ਼ਪੁਰ, 15 ਜੁਲਾਈ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ 'ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ 2 ਵਿਅਕਤੀਆਂ ਨੂੰ 5.68 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਸਿਟੀ ਥਾਣਾ ਦੇ ਐੱਸ.ਐੱਚ.ਓ ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਦੋਸ਼ੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤੇ ਤਲਾਸ਼ੀ ਦੌਰਾਨ 5.68 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਰਮਨ ਉਰਫ਼ ਰਵੀ ਪੁੱਤਰ ਰਮੇਸ਼ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ, ਆਕਾਸ਼ਦੀਪ ਉਰਫ਼ ਅਮਨ ਕੁੰਡੀ ਪੁੱਤਰ ਸੁਰਜੀਤ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ | ਸਿਟੀ ਥਾਣਾ ਦੇ ਐੱਸ.ਐੱਚ.ਓ ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਜੰਗ ਜਾਰੀ ਰਹੇਗੀ | ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਦੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਤੇ ਜੇਠ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਹਰਮਨਜੀਤ ਸਿੰਘ ਗਿੱਲ ਸੋਸ਼ਲ ਮੀਡੀਆ ਵਿੰਗ ਦੇ ਉਪ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।