ਕੁੱਲਗੜ੍ਹੀ, 15 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਇਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਬੂਟੇ ਲਗਾਏ ਗਏ | ਈਕੋ ਕਲੱਬ ਮੁਖੀ ਅਧਿਆਪਕ ਪ੍ਰੀਤੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੱਖ-ਵੱਖ ਤਰ੍ਹਾਂ ਦੇ ਪੋਸਟਰ ਤੇ ਬੂਟੇ ਲੈ ਕੇ ਆਏ ਸਨ | ਸਕੂਲ 'ਚ ਈਕੋ ਕਲੱਬ ਦਾ ਗਠਨ ਕਰ ਜਸਮੇਲਦੀਪ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈ ਕੇ ਸਕੂਲ 'ਚ ਬੂਟੇ ਲਗਾਏ | ਇਸ ਸਮੇਂ ਸਕੂਲ ਦੇ ਚੇਅਰਮੈਨ ਕੰਵਰਜੀਤ ਸਿੰਘ, ਡਾਇਰੈਕਟਰ ਪਰਵਿੰਦਰ ਸਿੰਘ, ਸ਼ਰਨਪ੍ਰੀਤ ਸਿੰਘ ਵਾਈਸ ਚੇਅਰਮੈਨ, ਸਨੇਹਪ੍ਰੀਤ ਸਿੰਘ ਜਰਨਲ ਸਕੱਤਰ, ਮੈਨੇਜਿੰਗ ਡਾਇਰੈਕਟਰ ਸੁਭਾਸ਼ ਸਿੰਘ, ਪਿ੍ੰਸੀਪਲ ਰੀਤੂ ਚੋਪੜਾ ਆਦਿ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |