ਫ਼ਿਰੋਜ਼ਪੁਰ, 15 ਜੁਲਾਈ (ਰਾਕੇਸ਼ ਚਾਵਲਾ)-ਕੈਂਟ ਪੁਲਿਸ ਵਲੋਂ ਐਕਟਿਵਾ ਸਵਾਰ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਭੁਪਿੰਦਰ ਮੋਹਨ ਪੁੱਤਰ ਕਸ਼ਮੀਰੀ ਲਾਲ ਵਾਸੀ ਮਕਾਨ ਨੰਬਰ 34 ਗਲੀ ਨੰਬਰ 2 ਫ਼ਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਹ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਆਪਣੇ ਕੰਮ ਜਾ ਰਿਹਾ ਸੀ ਕਿ ਐੱਸ.ਐੱਸ.ਪੀ ਦਫ਼ਤਰ ਕੋਲੋਂ ਸੜਕ ਮੁੜਨ ਸਮੇਂ ਫੁੱਟਪਾਥ 'ਤੇ ਰੁਕ ਗਿਆ ਸੀ ਕਿ ਬਾਬਾ ਸ਼ੇਰ ਸ਼ਾਹ ਵਾਲੀ ਚੌਕ ਪਾਸਿਉਂ ਤੇਜ਼ ਰਫ਼ਤਾਰ ਆ ਰਹੇ ਮੋਟਰਸਾਈਕਲ ਸਵਾਰ ਨੇ ਐਕਟਿਵਾ 'ਚ ਟੱਕਰ ਮਾਰ ਦਿੱਤੀ, ਜਿਸ ਨਾਲ ਮੁੱਦਈ ਸੜਕ 'ਤੇ ਡਿੱਗ ਪਿਆ ਤੇ ਉਸ ਦੇ ਗੰਭੀਰ ਸੱਟਾਂ ਲੱਗੀਆਂ | ਇਸ ਸਬੰਧੀ ਕੈਂਟ ਪੁਲਿਸ ਨੇ ਸਾਜਨ ਪੁੱਤਰ ਮਹਿੰਦਰ ਸਿੰਘ ਵਾਸੀ ਝੋਕ ਹਰੀ ਹਰ ਹਾਲ ਵਾਸੀ ਬਸਤੀ ਭੱਟੀਆਂ ਫ਼ਿਰੋਜ਼ਪੁਰ ਵਿਰੁੱਧ ਮਾਮਲਾ ਦਰਜ ਕੀਤਾ ਹੈ |