22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਦੌਰਾਨ ਸ਼ਾਨਦਾਰ ਯੋਗਦਾਨ ਦੇਣ ਵਾਲੇ ਰੇਲਵੇ ਕਰਮਚਾਰੀ ਸਨਮਾਨਿਤ

ਅਜੀਤ ਡੈਸਕ 16-07-2025
ਫ਼ਿਰੋਜ਼ਪੁਰ, 15 ਜੁਲਾਈ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਡਿਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਚੁਣੇ ਹੋਏ 50 ਰੇਲਵੇ ਕਰਮਚਾਰੀਆਂ ਨੂੰ ਡਵੀਜ਼ਨਲ ਰੇਲਵੇ ਮੈਨੇਜਰ ਦਫ਼ਤਰ ਦੇ ਆਡੀਟੋਰੀਅਮ 'ਚ ਵਿਸ਼ਵ ਵਾਤਾਵਰਨ ਦਿਵਸ ਮੁਹਿੰਮ 2025 ਦੌਰਾਨ ਉਨ੍ਹਾਂ ਦੇ ਸ਼ਾਨਦਾਰ ਤੇ ਸ਼ਲਾਘਾਯੋਗ ਕੰਮ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਸਾਰੇ ਸਤਿਕਾਰਯੋਗ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਕਰਮਚਾਰੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ | ਸਨਮਾਨਿਤ ਕੀਤੇ ਗਏ ਕਰਮਚਾਰੀਆਂ ਵਿਚ ਮਕੈਨੀਕਲ, ਓਪਰੇਟਿੰਗ, ਕਮਰਸ਼ੀਅਲ, ਪਰਸੋਨਲ, ਮੈਡੀਕਲ, ਇੰਜੀਨੀਅਰਿੰਗ, ਅਕਾਊਾਟਸ ਅਤੇ ਇਲੈਕਟ੍ਰੀਕਲ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ | ਇਸ ਮੌਕੇ ਡਿਵੀਜ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐੱਨ.ਸੀ.ਸੀ ਕੈਡਿਟਸ ਨੇ ਸ਼ੂਟਿੰਗ ਕੈਂਪ ਦੀ ਲਈ ਸਿਖਲਾਈ ਅਗਲੀ ਖ਼ਬਰ ਥਾਣਾ ਮੁਖੀ ਬਰਾੜ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।