21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 16-07-2025

 ਕੁੱਲਗੜ੍ਹੀ, 15 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਂਬਰਾਂ ਵਲੋਂ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਜ਼ੀਰਾ ਰੋਡ ਕੁੱਲਗੜ੍ਹੀ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 20 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਅਸਿਸਟੈਂਟ ਸਬ ਇੰਸਪੈਕਟਰ ਨਵਾਬ ਸਿੰਘ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸ ਲਈ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ-ਬਿਨ ਪਾਲਨਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਿਰੋਜ਼ਪੁਰ ਅਜੇ ਸ਼ਰਮਾ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਸਕੂਲ ਪ੍ਰਿੰਸੀਪਲ ਤੇ ਡਰਾਈਵਰ ਨੂੰ ਸੇਫ਼ ਸਕੂਲ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਾਹਨ 'ਚ ਮੁੱਢਲੀਆਂ ਸਹੂਲਤਾਂ ਜਿਵੇਂ ਸੀ.ਸੀ.ਟੀ.ਵੀ ਕੈਮਰਾ, ਬੱਸ ਦੀਆਂ ਦੋਵਾਂ ਸਾਈਡਾਂ 'ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਣਾ, ਫਸਟ ਏਡ ਬਾਕਸ, ਸਮੇਂ-ਸਮੇਂ 'ਤੇ ਫਸਟ ਏਡ ਬਾਕਸ ਚੈੱਕ ਕਰਨਾ, ਮਹਿਲਾ ਕੰਡਕਟਰ ਦਾ ਹੋਣਾ, ਡਰਾਈਵਰ ਕੋਲ ਡਰਾਈਵਰੀ ਦਾ ਹੈਵੀ ਲਾਇਸੰਸ, ਵਾਹਨ 'ਚ ਸਪੀਡ ਗਵਰਨ ਲੱਗਾ ਹੋਣਾ, ਸਕੂਲ ਵਾਹਨ ਦਾ ਰੰਗ ਪੀਲਾ ਹੋਣਾ, ਸਕੂਲ ਵਾਹਨ ਦਾ ਫਿਟਨੈੱਸ ਸਰਟੀਫਿਕੇਟ ਹੋਣਾ, ਅੱਗ ਬੁਝਾਊ ਯੰਤਰ, ਸਕੂਲ ਵਾਹਨ ਉੱਪਰ ਸਕੂਲ ਦਾ ਨਾਮ ਲਿਖਿਆ ਹੋਣਾ ਆਦਿ ਦਾ ਹੋਣਾ ਲਾਜ਼ਮੀ ਹੈ। ਇਸ ਮੌਕੇ ਗੁਰਮੀਤ ਸਿੰਘ ਸੁਪਰਵਾਈਜ਼ਰ, ਗੁਰਪ੍ਰੀਤ ਕੁਮਾਰ ਸੁਪਰਵਾਈਜ਼ਰ ਚਾਈਲਡ ਲਾਈਨ ਫ਼ਿਰੋਜ਼ਪੁਰ, ਹਰਮੀਤ ਸਿੰਘ ਡਾਟਾ ਐਂਟਰੀ ਓਪਰੇਟਰ ਆਰ.ਟੀ.ਓ ਦਫ਼ਤਰ, ਨਵਾਬ ਸਿੰਘ ਅਸਿਸਟੈਂਟ ਸਬ ਇੰਸਪੈਕਟਰ ਤੇ ਅਮਰ ਨਾਥ ਡਾਟਾ ਐਂਟਰੀ ਓਪਰੇਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੌਜੂਦ ਸਨ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂਆਂ ਦੀ ਅਗਵਾਈ 'ਚ ਬੈਠਕ ਅਗਲੀ ਖ਼ਬਰ ਪਰਮਿੰਦਰ ਕੌਰ ਢੀਂਡਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।