ਫ਼ਿਰੋਜ਼ਪੁਰ, 15 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨੇਵਾਰ ਬੈਠਕ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਤੇ ਕਿਰਨਪਾਲ ਸਿੰਘ ਸੋਢੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸੂਬਾ ਆਗੂਆਂ ਨੇ ਸੂਬਾ ਕਮੇਟੀ ਦੇ ਲੈਂਡ ਪੁਲਿੰਗ ਵਾਲੇ ਮਸਲੇ ਤੇ ਫ਼ੈਸਲੇ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਕਿਸੇ ਵੀ ਹਾਲਤ 'ਚ ਲੈਂਡ ਪੁਲਿੰਗ ਪਾਲਿਸੀ ਨੂੰ ਪਾਸ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਚੱਲਦੇ ਸੂਬਾ ਆਗੂਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰ 'ਤੇ ਜਥੇਬੰਦੀ ਨਾਲ ਲੋਕਾਂ ਨੂੰ ਜੋੜਨ ਲਈ ਜ਼ਿਲ੍ਹੇ ਦੇ ਸੀਨੀਅਰ ਆਗੂ ਸੁਖਮੰਦਰ ਸਿੰਘ ਸ਼ੁਸ਼ਕ ਵਿੰਡ ਨੂੰ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਲਗਾਇਆ ਹੈ, ਜੋ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੇ ਨਾਲ ਜਥੇਬੰਦੀ ਦਾ ਕੰਮਕਾਜ ਦੇਖਣਗੇ। ਬੈਠਕ ਦੌਰਾਨ ਹਾਜ਼ਰ ਆਗੂਆਂ ਤੇ ਮੈਂਬਰਾਂ ਵਲੋਂ ਸੂਬਾ ਪ੍ਰਧਾਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਤੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਵਿਸ਼ਵਾਸ ਦਿੱਤਾ। ਬੈਠਕ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪੱਧਰ ਦੀ ਇਕਾਈ ਵਲੋਂ ਮਤਾ ਪਾਸ ਕੀਤਾ ਗਿਆ ਕਿ ਜੋ ਲੈਂਡ ਪੁਲਿੰਗ ਸਕੀਮ ਅਧੀਨ ਸਰਕਾਰ ਜ਼ਮੀਨਾਂ ਹੜੱਪਣ ਦੀ ਤਿਆਰੀ ਕਰ ਰਹੀ ਹੈ, ਉਸਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਡੱਟਕੇ ਵਿਰੋਧ ਕਰੇਗੀ ਤੇ ਕਿਸੇ ਵੀ ਕਿਸਾਨ ਦੀ ਜ਼ਮੀਨ 'ਤੇ ਲੈਂਡ ਪੁਲਿੰਗ ਪਾਲਿਸੀ ਤਹਿਤ ਕਬਜ਼ਾ ਨਹੀਂ ਕਰਨ ਦੇਵੇਗੀ। ਇਸ ਦੇ ਚੱਲਦੇ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਐੱਸ.ਕੇ.ਐੱਮ ਵਲੋਂ ਜੋ ਵੀ ਹੁਕਮ ਜਾਰੀ ਹੋਵੇਗਾ, ਉਸਨੂੰ ਇਨ-ਬਿਨ ਮੰਨਦੇ ਹੋਏ ਐੱਸ.ਕੇ.ਐੱਮ ਦਾ ਸਾਥ ਦਿੱਤਾ ਜਾਵੇਗਾ। ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਸੂਬਾ ਸਰਕਾਰ ਜੋ 65000 ਏਕੜ ਜ਼ਮੀਨ ਕਾਲੋਨੀਆਂ ਲਈ ਵਰਤਣ ਜਾ ਰਹੀ ਹੈ, ਧੱਕੇਸ਼ਾਹੀ ਹੈ, ਕਿਉਂਕਿ ਪਹਿਲਾਂ ਵੀ ਕਾਲੋਨੀਆਂ ਆਬਾਦ ਹੋਣ ਤੋਂ ਖ਼ਾਲੀ ਪਈਆਂ ਹਨ। ਇਸ ਮੌਕੇ ਸੂਬਾ ਆਗੂ ਸਿਮਰਨਜੀਤ ਸਿੰਘ ਘੱਦੂਵਾਲਾ, ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਲੋਰ ਸਿੰਘ ਮਣਕਿਆਂ ਵਾਲੀ, ਬਲਵਿੰਦਰ ਸਿੰਘ ਮਰਖਾਈ, ਬਲਵਿੰਦਰ ਸਿੰਘ ਜ਼ੀਰਾ, ਪਰਮਿੰਦਰ ਸਿੰਘ, ਸਰਬਨ ਸਿੰਘ ਬਲਾਕ ਪ੍ਰਧਾਨ, ਜਸਕਰਨ ਸਿੰਘ ਬਲਾਕ ਪ੍ਰਧਾਨ, ਗੁਰਭੇਜ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ ਤਲਵੰਡੀ ਭਾਈ, ਚਮਕੌਰ ਸਿੰਘ ਬਲਾਕ ਪ੍ਰਧਾਨ, ਪਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਬਲਾਕ ਪ੍ਰਧਾਨ, ਤਰਲੋਚਨ ਸਿੰਘ, ਸਰਬਜੀਤ ਸਿੰਘ ਮਮਦੋਟ ਜ਼ਿਲ੍ਹਾ ਮੀਤ ਪ੍ਰਧਾਨ, ਮਨਜਿੰਦਰ ਸਿੰਘ ਮਮਦੋਟ, ਕੁਲਦੀਪ ਸਿੰਘ ਮਮਦੋਟ, ਅੰਗਰੇਜ਼ ਸਿੰਘ ਖਹਿਰਾ, ਬਲਵੰਤ ਸਿੰਘ ਮਮਦੋਟ, ਆਨੰਦ ਸਿੰਘ ਕੱਚਰਭੰਨ ਬਲਾਕ ਪ੍ਰਧਾਨ, ਹਰਦੇਵ ਸਿੰਘ ਸਰਪੰਚ ਕੱਸੋਆਣਾ, ਸਵਰਨ ਸਿੰਘ ਇਕਾਈ ਪ੍ਰਧਾਨ, ਡਾ. ਸੁਖਦੇਵ ਸਿੰਘ ਕਿਸਾਨ ਆਗੂ, ਤਰਸੇਮ ਸਿੰਘ ਇਕਾਈ ਪ੍ਰਧਾਨ, ਸੁਖਪਾਲ ਸਿੰਘ ਸਰਪੰਚ, ਭਾਗ ਸਿੰਘ ਕਿਸਾਨ ਆਗੂ, ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਬਲਾਕ ਜਨਰਲ ਸਕੱਤਰ, ਅਵਤਾਰ ਸਿੰਘ ਗੁਰੂਹਰਸਹਾਏ ਆਦਿ ਹਾਜ਼ਰ ਸਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂਆਂ ਦੀ ਅਗਵਾਈ 'ਚ ਬੈਠਕ
ਅਜੀਤ ਡੈਸਕ
16-07-2025