21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਤੇ 6635 ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਕੱਲ੍ਹ ਕਾਲਾ ਦਿਵਸ ਵਜੋਂ ਮਨਾਉਣ ਦੀ ਹਮਾਇਤ

ਅਜੀਤ ਡੈਸਕ 16-07-2025

 ਫ਼ਿਰੋਜ਼ਪੁਰ, 15 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੇਲ ਬਹਾਲੀ ਫ਼ਰੰਟ ਦੇ ਦਿੱਤੇ ਪ੍ਰੋਗਰਾਮ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤੇ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੂਰਨ ਤੌਰ 'ਤੇ ਹਮਾਇਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, 6635 ਈ.ਟੀ.ਟੀ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਜਨਰਲ ਸਕੱਤਰ ਸ਼ਲਿੰਦਰ ਕੰਬੋਜ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਸਕੱਤਰ ਅਮਿਤ ਕੁਮਾਰ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਕੇਲ ਬਹਾਲੀ ਫ਼ਰੰਟ ਵਲੋਂ ਨਵੇਂ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲ ਬਹਾਲ ਕਰਵਾਉਣ ਲਈ 17 ਜੁਲਾਈ 2025 ਨੂੰ ਰੋਸ ਦਿਵਸ ਮਨਾਉਣ ਦੇ ਸੱਦੇ ਤਹਿਤ ਡਿਊਟੀ ਦੌਰਾਨ ਕਾਲੇ ਬਿੱਲੇ/ਕਾਲੀਆਂ ਪੱਟੀਆਂ ਲਗਾਉਣ ਦੇ ਫ਼ੈਸਲੇ ਨੂੰ ਸਾਰੇ ਜ਼ਿਲ੍ਹਿਆਂ ਵਿਚ ਸਾਰੇ ਅਧਿਆਪਕਾਂ ਰਾਹੀਂ ਲਾਗੂ ਕਰਵਾਇਆ ਜਾਵੇਗਾ ਤੇ ਉਨ੍ਹਾਂ 17-7-2020 ਤੋਂ ਬਾਅਦ ਦੀਆਂ ਸਾਰੀਆਂ ਭਰਤੀਆਂ ਲਈ ਪੁਰਾਣੇ ਨਿਯਮਾਂ ਅਨੁਸਾਰ ਪੰਜਾਬ ਸਕੇਲ ਲਾਗੂ ਕਰਨ ਦਾ ਅਦਾਲਤੀ ਫੈਸਲਾ ਜਰਨਲਾਈਜ਼ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਪੇਅ ਸਕੇਲ ਲਾਗੂ ਨਹੀਂ ਕੀਤਾ ਜਾ ਰਿਹਾ, ਸਗੋਂ ਵੱਖ-ਵੱਖ ਵਿਭਾਗਾਂ ਦੇ ਸਰਵਿਸ ਰੂਲਾਂ ਨੂੰ ਸੋਧ ਕੇ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਰਕੇ ਵੱਖ-ਵੱਖ ਕੇਸਾਂ 'ਚ ਜਿੱਤੇ ਮੁਲਾਜ਼ਮਾਂ ਦੇ ਮਨਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 17 ਜੁਲਾਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਤੇ ਸਮੂਹ ਮੁਲਾਜ਼ਮ ਕਾਲੇ ਬਿੱਲੇ ਤੇ ਕਾਲੇ ਰਿਬਨ ਬੰਨ ਕੇ ਡਿਊਟੀ ਕਰਨ ਤੇ ਸਰਕਾਰ ਖ਼ਿਲਾਫ਼ ਭਾਰੀ ਰੋਸ ਵਿਖਾਉਣ। ਇਸ ਮੌਕੇ ਦਵਿੰਦਰ ਨਾਥ, ਗੁਰਵਿੰਦਰ ਸਿੰਘ ਖੋਸਾ, ਸਵਰਨ ਸਿੰਘ ਜੋਸਨ, ਨਰਿੰਦਰ ਸਿੰਘ ਜੰਮੂ, ਬਲਜਿੰਦਰ ਸਿੰਘ, ਇੰਦਰ ਸਿੰਘ, ਅਰਵਿੰਦ ਗਰਗ, ਸੰਦੀਪ ਕੁਮਾਰ, ਅਸ਼ਵਿੰਦਰ ਸਿੰਘ ਬਰਾੜ, ਲਖਵਿੰਦਰ ਸਿੰਘ, ਅਨਿਲ ਧਵਨ, ਹਰਜਿੰਦਰ ਸਿੰਘ ਜਨੇਰ, ਮਨੋਜ ਕੁਮਾਰ, ਰਾਜੇਸ਼ ਕੁਮਾਰ, ਸੁਮਿਤ ਕੁਮਾਰ, ਹਿਰਦੇ ਨੰਦ, ਯੋਗੇਸ਼ ਨਈਅਰ, ਸੰਦੀਪ ਕੁਮਾਰ ਬੱਬਰ, ਸੰਦੀਪ ਗਲਹੋਤਰਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ 'ਚ ਬਣਾਇਆ ਕਾਨੂੰਨ ਸ਼ਲਾਘਾਯੋਗ ਕਦਮ-ਚੇਅਰਮੈਨ ਕਟੋਰਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂਆਂ ਦੀ ਅਗਵਾਈ 'ਚ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।