21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੂਬਾ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ 'ਚ ਬਣਾਇਆ ਕਾਨੂੰਨ ਸ਼ਲਾਘਾਯੋਗ ਕਦਮ-ਚੇਅਰਮੈਨ ਕਟੋਰਾ

ਅਜੀਤ ਡੈਸਕ 16-07-2025

 ਫ਼ਿਰੋਜ਼ਪੁਰ, 15 ਜੁਲਾਈ (ਕੁਲਬੀਰ ਸਿੰਘ ਸੋਢੀ)-ਸੂਬਾ ਪੰਜਾਬ 'ਚ ਪਿਛਲੇ ਸਮੇਂ ਵਿਚ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਵਾਲੇ ਮਾਮਲੇ ਲਗਾਤਾਰ ਸਾਹਮਣੇ ਆਏ ਸਨ, ਪਰ ਸਖ਼ਤ ਕਾਨੂੰਨ ਨਾ ਹੋਣ ਕਰਕੇ ਮਾੜੇ ਅਨਸਰ ਬੱਚ ਨਿਕਲਦੇ ਸਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਤੇ 'ਆਪ' ਕਿਸਾਨ ਵਿੰਗ ਦੇ ਜਨਰਲ ਸਕੱਤਰ ਬਲਰਾਜ ਸਿੰਘ ਕਟੋਰਾ ਨੇ ਸੂਬਾ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਮਾੜੇ ਅਨਸਰਾਂ ਵਿਰੁੱਧ ਬਣਾਏ ਕਾਨੂੰਨ ਲਈ ਚੁੱਕਿਆ ਕਦਮ ਸ਼ਲਾਘਾਯੋਗ ਦੱਸਿਆ। ਉਨ੍ਹਾਂ ਕਿਹਾ ਕਿ ਜਦ ਵੀ ਸੂਬੇ ਅੰਦਰ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਵਾਲੀ ਘਟਨਾ ਵਾਪਰਦੀ ਸੀ ਤਾਂ ਮਾਹੌਲ ਇਨ੍ਹਾਂ ਤਣਾਅਪੂਰਨ ਹੋ ਜਾਂਦਾ ਸੀ ਕਿ ਸਾਰੇ ਰਿਸ਼ਤੇ ਖ਼ਤਮ ਹੋ ਜਾਂਦੇ ਸਨ। ਚੇਅਰਮੈਨ ਕਟੋਰਾ ਨੇ ਦੱਸਿਆ ਕਿ ਪਹਿਲਾ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਮਾੜੇ ਅਨਸਰਾਂ ਨੂੰ ਕੋਈ ਸਖ਼ਤ ਸਜ਼ਾ ਨਹੀਂ ਮਿਲਦੀ ਸੀ, ਜਿਸ ਕਰਕੇ ਘਟਨਾਵਾਂ ਲਗਾਤਾਰ ਵਾਪਰਦੀਆਂ ਰਹਿੰਦੀਆਂ ਸਨ, ਜਿਨ੍ਹਾਂ ਦਾ ਮੁੱਖ ਮਕਸਦ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਹੁੰਦਾ ਸੀ। ਚੇਅਰਮੈਨ ਕਟੋਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਲਏ ਫ਼ੈਸਲੇ ਦਾ ਸਮੂਹ ਧਾਰਮਿਕ ਸੁਸਾਇਟੀਆਂ ਅਤੇ ਸੂਬਾ ਵਾਸੀਆਂ ਵਲੋਂ ਸਵਾਗਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਭਾਜਪਾ ਵਲੋਂ ਐਡਵੋਕੇਟ ਰਾਕੇਸ਼ ਰਮਨ ਅਰੋੜਾ ਜ਼ਿਮਨੀ ਚੋਣ ਮੁਹਿੰਮ ਲਈ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਤੇ 6635 ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਕੱਲ੍ਹ ਕਾਲਾ ਦਿਵਸ ਵਜੋਂ ਮਨਾਉਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।