14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲਾਇਸੰਸ ਤੇ ਆਰ.ਸੀ ਨਾਲ ਸੰਬੰਧਿਤ, ਮਾਲ ਵਿਭਾਗ ਨਾਲ ਸਬੰਧਿਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ 'ਚ

ਅਜੀਤ ਡੈਸਕ 17-07-2025
ਫ਼ਿਰੋਜ਼ਪੁਰ, 16 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਸੇਵਾਵਾਂ ਤੇ ਡਰਾਈਵਿੰਗ ਲਾਇਸੰਸ ਅੇ ਆਰ.ਸੀ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਿਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 16 ਤੇ ਆਰ.ਸੀ ਨਾਲ ਸਬੰਧਿਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ | ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫ਼ੋਨ ਨੰਬਰ 1076 ਡਾਇਲ ਕਰਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈੱਪ ਡਿਲਿਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ | ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ 'ਚ ਲਰਨਰ ਲਾਇਸੰਸ ਨਾਲ ਸਬੰਧਿਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਰ ਲਾਇਸੰਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿੱਥੇ ਟੈੱਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟਰੈਕਟ ਪ੍ਰੀਵੀਜੀਨਿੰਗ, ਲਾਇਸੰਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕੰਡਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ 'ਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ ਆਦਿ ਸ਼ਾਮਲ ਹਨ | ਆਰ.ਸੀ ਨਾਲ ਸਬੰਧਿਤ ਸੇਵਾਵਾਂ 'ਚ ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿਚ), ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ 'ਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ 'ਚ ਮੋਬਾਈਲ ਨੰਬਰ ਦਾ ਅੱਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ, ਵਾਹਨ ਵਿਚ ਤਬਦੀਲੀ ਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਲ ਹਨ |
ਪਿਛਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ੀਰਾ ਵਲੋਂ ਡਾ. ਸੌਰਭ ਜੈਨ ਦਾ ਸਨਮਾਨ ਅਗਲੀ ਖ਼ਬਰ ਫ਼ਿਰੋਜ਼ਪੁਰ 'ਚ ਖਾਣ-ਪੀਣ ਦੀਆਂ ਵਸਤਾਂ 'ਤੇ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।