14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਅਸ਼ਵਨੀ ਸ਼ਰਮਾ ਦੇ ਪੰਜਾਬ ਪ੍ਰਧਾਨ ਬਣਨ 'ਤੇ ਭਾਜਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ- ਹਰਿੰਦਰ ਕੁਲ

ਅਜੀਤ ਡੈਸਕ 17-07-2025
ਫ਼ਿਰੋਜ਼ਪੁਰ, 16 ਜੁਲਾਈ (ਦਵਿੰਦਰ ਪਾਲ ਸਿੰਘ)-ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਹਰਿੰਦਰ ਸਿੰਘ ਕੁਲ ਨੇ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਮੁੜ ਤੋਂ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਅਸ਼ਵਨੀ ਸ਼ਰਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਹਰਿੰਦਰ ਸਿੰਘ ਕੁਲ ਨੇ ਕਿਹਾ ਕਿ ਭਾਜਪਾ ਵਰਕਰਾਂ 'ਚ ਪੂਰਾ ਉਤਸ਼ਾਹ ਹੈ ਤੇ ਇਸ ਨਿਯੁਕਤੀ ਨਾਲ ਜਿੱਥੇ ਭਾਜਪਾ ਪਾਰਟੀ ਹੋਰ ਮਜ਼ਬੂਤ ਹੋਵੇਗੀ, ਸਗੋਂ ਇਕਜੱੁਟ ਹੋ ਕੇ ਆਮ ਆਦਮੀ ਪਾਰਟੀ ਦੇ ਝੂਠ ਦਾ ਪਰਦਾਫਾਸ਼ ਕਰੇਗੀ | ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਸ਼ਰਮਾ ਭਾਜਪਾ ਦੇ ਟਕਸਾਲੀ ਲੀਡਰ ਹਨ, ਜੋ ਕਿ ਇਕ ਛੋਟੇ ਤੋਂ ਛੋਟੇ ਵਰਕਰ ਨੂੰ ਵੀ ਬਰਾਬਰੀ ਦਾ ਦਰਜਾ ਦੇ ਕੇ ਨਾਲ ਲੈ ਕੇ ਚੱਲਦੇ ਹਨ | ਇਸ ਨਿਯੁਕਤੀ ਨੇ ਪੰਜਾਬ ਭਾਜਪਾ ਵਿਚ ਨਵੀਂ ਜਾਨ ਫ਼ੂਕ ਦਿੱਤੀ ਹੈ, ਜਿਸ ਦਾ ਅਸਰ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸਾਫ਼ ਦਿਖਾਈ ਦੇਵੇਗਾ ਤੇ ਭਾਜਪਾ ਮਜ਼ਬੂਤੀ ਨਾਲ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਵੇਗੀ |
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਪੰਜਾਬ ਗ੍ਰਾਮੀਣ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਅਗਲੀ ਖ਼ਬਰ ਅਰੋੜਾ ਬਰਾਦਰੀ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ ਵਾਲੇ ਪ੍ਰਤਾਪ ਸਿੰਘ ਬਾਜਵਾ 'ਤੇ ਪਾਰਟੀ ਦਾ ਹੋਵੇਗਾ ਮੁਕੰਮਲ ਬਾਈਕਾਟ-ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।