14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 17-07-2025
ਮੱਲਾਂਵਾਲਾ, 16 ਜੁਲਾਈ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਪਾਲਾ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਰੇਲਵੇ ਫਾਟਕ ਜ਼ੀਰਾ ਰੋਡ ਮੱਲਾਂਵਾਲਾ ਪਾਸ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੱਖਣ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਵਾਰਡ ਨੰਬਰ 11 ਘੁਮਿਆਰੀ ਵਾਲਾ ਜੋ ਸ਼ਰਾਬ ਨਾਜਾਇਜ਼ ਕਸੀਦ ਕਰਕੇ ਵੇਚਣ ਦਾ ਆਦੀ ਹੈ ਤੇ ਇਸ ਵਕਤ ਦਾਣਾ ਮੰਡੀ ਮੱਲਾਂਵਾਲਾ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਮੱਖਣ ਸਿੰਘ ਉਕਤ ਸ਼ਰਾਬ ਨਾਜਾਇਜ਼ ਸਮੇਤ ਕਾਬੂ ਆ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਤਲਾਹ ਭਰੋਸੇਯੋਗ ਹੋਣ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਮੱਖਣ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਵਾਰਡ ਨੰਬਰ 11 ਘੁਮਿਆਰੀ ਵਾਲਾ ਥਾਣਾ ਮੱਲਾਂਵਾਲਾ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਉਕਤ ਮੁਲਜ਼ਮ ਖ਼ਿਲਾਫ਼ ਪੁਲਿਸ ਨੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਿਟੀ ਪੁਲਿਸ ਨੇ ਪੱਤਰਕਾਰ ਦੇ ਘਰ ਹੋਈ ਚੋਰੀ ਦੀ ਤਫ਼ਤੀਸ਼ ਪਾਈ ਠੰਢੇ ਬਸਤੇ 'ਚ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਪੰਜਾਬ ਗ੍ਰਾਮੀਣ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।