ਗੋਲੂ ਕਾ ਮੋੜ, 16 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਇਲਾਕੇ ਦੀ ਸਿਰਮੋਰ ਧਾਰਮਿਕ ਸੰਸਥਾ ਡੇਰਾ ਸ੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਸਮਾਗਮਾਂ ਦੀ ਸ਼ੁਰੂਆਤ ਪਹਿਲੀ ਹਾੜ੍ਹ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਵਿਚ ਆਰੰਭ ਕੀਤੀ ਗਈ ਸੀ | ਇਸ ਲੜੀ ਦੇ ਅੱਜ ਭੋਗ ਪਾਏ ਗਏ ਤੇ ਮਹਾਨ ਗੁਰਮਤਿ ਸਮਾਗਮ ਤੇ ਜੋੜ ਮੇਲਾ ਕਰਵਾਇਆ ਗਿਆ | ਇਨ੍ਹਾਂ ਸਮਾਗਮਾਂ ਵਿਚ ਇਲਾਕੇ ਤੋਂ ਇਲਾਵਾ ਦੂਰ-ਦੁਰਾਡੇ ਦੀਆਂ ਸੰਗਤਾਂ-ਰਾਜਨੀਤਿਕ ਲੀਡਰ ਅਤੇ ਸੰਤ ਮਹਾਂਪੁਰਸ਼ਾਂ ਨੇ ਸ਼ਿਰਕਤ ਕੀਤੀ ਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਦੌਰਾਨ ਸਵੇਰ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਹੈੱ ਗ੍ਰੰਥੀ ਭਾਈ ਗੁਰਦੀਪ ਸਿੰਘ ਬਣਵਾਲਾ ਵਲੋਂ ਸਰਬੱਤ ਦੇ ਭਲੇ ਤੇ ਮਹੀਨਾ ਭਰ ਚੱਲੇ ਸਮਾਗਮਾਂ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ | ਉਪਰੰਤ ਮਹਾਨ ਕੀਰਤਨ ਦਰਬਾਰ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਜੋੜ ਕੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਭਾਈ ਜਸਪ੍ਰੀਤ ਸਿੰਘ ਰਾਗੀ ਜਥਾ, ਭਾਈ ਲਵਪ੍ਰੀਤ ਸਿੰਘ ਦਾ ਰਾਗੀ ਜਥਾ, ਭਾਈ ਇੰਦਰ ਜੀਤ ਸਾਜਨ ਰਾਗੀ ਜਥਾ, ਭਾਈ ਮੰਗਲ ਸਿੰਘ ਰਾਗੀ ਜਥਾ ਫ਼ਾਜ਼ਿਲਕਾ, ਭਾਈ ਹਰਮਿੰਦਰ ਸਿੰਘ ਫ਼ਾਜ਼ਿਲਕਾ, ਭਾਈ ਕੁਲਜੀਤ ਸਿੰਘ ਕਥਾ ਵਾਚਕ ਜ਼ਾਮਨੀ ਸਾਹਿਬ, ਭਾਈ ਹਰਜਿੰਦਰ ਸਿੰਘ ਕਥਾ ਵਾਚਕ, ਭਾਈ ਬੋਹੜ ਸਿੰਘ ਢਾਡੀ ਜਥਾ, ਭਾਈ ਜਰਨੈਲ ਸਿੰਘ ਨਿਧੜਕ ਢਾਡੀ ਜਥਾ, ਭਾਈ ਸੁਰਿੰਦਰ ਸਿੰਘ ਪਾਰਸ ਕਵੀਸ਼ਰੀ ਜਥਾ, ਭਾਈ ਬਲਦੇਵ ਸਿੰਘ ਸ਼ੋਂਕੀ ਗੁਰੂਹਰਸਹਾਏ ਆਦਿ ਵਿਸ਼ੇਸ਼ ਤੌਰ 'ਤੇ ਪਹੁੰਚੇ ਰਾਗੀ ਢਾਡੀ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਹੰਸ ਰਾਜ ਸਾਬਕਾ ਮੰਤਰੀ ਪੰਜਾਬ, ਡਾ. ਮਲਕੀਤ ਥਿੰਦ ਚੇਅਰਮੈਨ ਬੀ.ਸੀ ਵਿੰਗ ਪੰਜਾਬ, ਸੁਖਵਿੰਦਰ ਸਿੰਘ ਕਾਕਾ ਕੰਬੋਜ ਭਾਜਪਾ ਪ੍ਰਧਾਨ ਜ਼ਿਲ੍ਹਾ ਫ਼ਾਜ਼ਿਲਕਾ, ਜਲਾਲਾਬਾਦ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਸੁਸ਼ੀਲ ਬੱਟੀ ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਅਤੇ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਪਹਿਲੀ ਹਾੜ੍ਹ ਤੋਂ ਚੱਲੇ ਸਮਾਗਮਾਂ 'ਚ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ, ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਆਦਿ ਤੋਂ ਇਲਾਵਾ ਹਰਿਆਣਾ, ਯੂ.ਪੀ, ਉੱਤਰਾਖੰਡ, ਦਿੱਲੀ ਆਦਿ ਤੋਂ ਸੰਗਤਾਂ ਨਤਮਸਤਕ ਹੋਈਆਂ ਹਨ | ਸਮਾਗਮ ਦੌਰਾਨ ਗੁਰੂ ਕੇ ਲੰਗਰ, ਵੱਖ-ਵੱਖ ਤਰ੍ਹਾਂ ਦੇ ਪਕਵਾਨ ਸੰਗਤਾਂ ਵਿਚ ਵਰਤਾਏ ਗਏ |