13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਦੋਹਰੇ ਕਤਲ ਕੇਸ ਸੰਬੰਧੀ ਪੀੜਤ ਪਰਿਵਾਰ ਨੇ ਐੱਸ.ਸੀ. ਕਮਿਸ਼ਨ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 17-07-2025
ਫ਼ਿਰੋਜ਼ਪੁਰ, 16 ਜੁਲਾਈ (ਦਵਿੰਦਰ ਪਾਲ ਸਿੰਘ)-ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਕਮਾਸਕਾ 'ਚ ਵਾਪਰੇ ਦੋਹਰੇ ਕਤਲ ਕੇਸ ਸਬੰਧੀ ਪੀੜਤ ਤਰਸੇਮ ਸਿੰਘ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨਾਲ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਪੰਚਾਇਤ ਪਿੰਡ ਕਮਾਸਕਾ ਦੇ ਸਰਪੰਚ ਜਸਪਾਲ ਕੌਰ ਦੇ ਪਤੀ ਪੀੜਤ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਦੇ ਸਕੇ ਭਰਾ ਪ੍ਰੇਮ ਸਿੰਘ ਗਿੱਲ ਤੇ ਕੁਲਦੀਪ ਕੌਰ ਪਤਨੀ ਬਲਵਿੰਦਰ ਸਿੰਘ ਦਾ ਪੰਚਾਇਤੀ ਚੋਣਾਂ 'ਚ ਹਿੱਸਾ ਲੈਣ ਸਬੰਧੀ ਹੋਈ ਤਕਰਾਰ ਦੌਰਾਨ ਉੱਚ ਜਾਤੀ ਦੇ ਲੋਕਾਂ ਦੁਆਰਾ ਕਤਲ ਕਰ ਦਿੱਤਾ ਗਿਆ ਸੀ | ਕਤਲ ਦੇ ਦੋਸ਼ ਹੇਠ ਉੱਚ ਜਾਤ ਨਾਲ ਸਬੰਧਿਤ 27 ਦੇ ਕਰੀਬ ਵਿਅਕਤੀਆਂ ਨੂੰ ਪੁਲਿਸ ਨੇ ਮੁਕੱਦਮੇ ਵਿਚ ਨਾਮਜ਼ਦ ਕੀਤਾ ਸੀ | ਉਨ੍ਹਾਂ ਨੇ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਹੈ ਕਿ ਇਸ ਕਤਲ ਕੇਸ 'ਚ ਨਾਮਜ਼ਦ ਵਿਅਕਤੀਆਂ ਵਿਰੁੱਧ ਐੱਸ.ਸੀ ਐਕਟ ਤਹਿਤ ਕਾਰਵਾਈ ਨਾ ਕਰਨ ਸਬੰਧੀ ਜਾਂਚ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਲੋਂ ਆਪਣੇ ਫ਼ਰਜ਼ ਨਾਲ ਕੋਤਾਹੀ ਕੀਤੀ ਹੈ | ਇਸ ਤੋਂ ਇਲਾਵਾ ਦੋ ਨਾਬਾਲਗ ਤਿੰਨ ਨਿਰਦੋਸ਼ ਭੈਣ ਭਰਾਵਾਂ ਨੂੰ ਇਸ ਕਤਲ ਕੇਸ 'ਚ ਦੋਸ਼ੀ ਬਣਾ ਕੇ ਵੱਡੀ ਅਣਗਹਿਲੀ ਕਰਨ ਦਾ ਵੀ ਦੋਸ਼ ਲਗਾਇਆ ਗਿਆ ਹੈ | ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਦੱਸਿਆ ਕਿ ਉਕਤ ਕੇਸ ਸਬੰਧੀ ਐੱਸ.ਸੀ. ਕਮਿਸ਼ਨ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਗਈ ਹੈ ਤੇ ਦੁਬਾਰਾ ਤੋਂ ਜਾਂਚ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ ਹਨ | ਇਸ ਮੌਕੇ ਪੀ.ਏ ਬਾਬਾ ਹਰਜਿੰਦਰ ਸਿੰਘ ਫ਼ਿਰੋਜ਼ਸ਼ਾਹ, ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ, ਲਖਵਿੰਦਰ ਸਿੰਘ ਅਟਾਰੀ, ਅੰਮਿ੍ਤਪਾਲ ਸਿੰਘ, ਬਾਬਾ ਪਰਮਜੀਤ ਸਿੰਘ ਖ਼ਾਲਸਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਤਹਿਤ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਵਿਖੇ ਹੋਏ ਸਾਲਾਨਾ ਸਮਾਗਮ 'ਚ ਰਾਜਨੀਤਿਕ ਲੀਡਰ ਤੇ ਸੰਤ ਮਹਾਂਪੁਰਸ਼ਾਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।