13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਨਸ਼ਾ ਮੁਕਤੀ ਮੁਹਿੰਮ ਤਹਿਤ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 17-07-2025
ਫ਼ਿਰੋਜ਼ਪੁਰ, 16 ਜੁਲਾਈ (ਸੁਖਵਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੇ ਚੱਲਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਤੋਂ 4.46 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਐਸ.ਐੱਚ.ਓ ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਸਮੇਤ ਪੁਲਿਸ ਪਾਰਟੀ ਦੌਰਾਨ ਨੇ ਗਸ਼ਤ ਦੋਸ਼ੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 4.46 ਗ੍ਰਾਮ ਹੈਰੋਇਨ ਬਰਾਮਦ ਹੋਈ | ਐਸ.ਐੱਚ.ਓ ਨੇ ਕਾਬੂ ਕੀਤੇ ਵਿੱਕੀ ਪੁੱਤਰ ਗਰਜਾ ਉਰਫ਼ ਪੂਨਮ ਵਾਸੀ ਵਾਰਡ ਨੰਬਰ-3 ਬਸਤੀ ਆਵਾ ਫ਼ਿਰੋਜ਼ਪੁਰ ਸ਼ਹਿਰ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ |
ਪਿਛਲੀ ਖ਼ਬਰ ਜੁਆਇੰਟ ਫੋਰਮ ਦੇ ਸੱਦੇ 'ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਸਰਕਲ ਦਫ਼ਤਰ ਸਾਹਮਣੇ ਧਰਨਾ ਅਗਲੀ ਖ਼ਬਰ ਦੋਹਰੇ ਕਤਲ ਕੇਸ ਸੰਬੰਧੀ ਪੀੜਤ ਪਰਿਵਾਰ ਨੇ ਐੱਸ.ਸੀ. ਕਮਿਸ਼ਨ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।