15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 18-07-2025
ਜ਼ੀਰਾ, 17 ਜੁਲਾਈ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਅੱਜ ਬਿਜਲੀ ਵਿਭਾਗ ਦੇ ਐਕਸੀਅਨ ਜ਼ੀਰਾ ਦੇ ਦਫ਼ਤਰ ਸਾਹਮਣੇ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਜੁਗਰਾਜ ਸਿੰਘ ਫੇਰੋਕੇ, ਬਲਜੀਤ ਕੌਰ ਮੱਖੂ, ਗੁਰਭਾਗ ਸਿੰਘ ਮਰੂੜ, ਗੁਲਜ਼ਾਰ ਸਿੰਘ ਗੋਗੋਆਣੀ, ਲਖਵੀਰ ਸਿੰਘ ਫੌਜੀ, ਸੁਖਵਿੰਦਰ ਸਿੰਘ ਅਲੀਪੁਰ, ਗੁਰਜੰਟ ਸਿੰਘ ਲਹਿਰਾ, ਲੋਕ ਸੰਗਰਾਮ ਮੰਚ ਦੇ ਆਗੂ ਪਰਮਜੀਤ ਸਿੰਘ ਜ਼ੀਰਾ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਦੀ ਮੁੱਖ ਮੰਗ ਕੇਂਦਰ ਸਰਕਾਰ ਤੋਂ ਹੈ ਕਿ ਮਾਨਸੂਨ ਸੈਸ਼ਨ ਵਿਚ ਪੇਸ਼ ਹੋਣ ਜਾ ਰਹੇ ਬਿਜਲੀ ਸੋਧ ਬਿੱਲ 2025 ਨੂੰ ਸਦਨ ਵਿਚ ਪੇਸ਼ ਨਾ ਕੀਤਾ ਜਾਵੇ | ਉਨ੍ਹਾਂ ਸਰਕਾਰ ਵਲੋਂ ਧੱਕੇ ਨਾਲ ਲਾਏ ਜਾ ਰਹੇ ਚਿੱਪ ਮੀਟਰਾਂ ਦਾ ਸਬੰਧ ਵੀ ਉਕਤ ਬਿਜਲੀ ਬਿੱਲ ਨਾਲ ਦੱਸਦੇ ਕਿਹਾ ਕਿ ਚਿੱਪਾਂ ਵਾਲੇ ਮੀਟਰ ਲੱਗਣ ਐਡਵਾਂਸ ਪੇਮੈਂਟ ਨਾਲ ਬਿਜਲੀ ਮਿਲੇਗੀ ਅਤੇ ਅਡਾਨੀ ਨੂੰ ਖੁੱਲ੍ਹੀ ਲੁੱਟ ਕਰਨ ਦਾ ਮੌਕਾ ਮਿਲੇਗਾ, ਜਿਸ ਨੂੰ ਕਤਾਹੀ ਤੌਰ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ 'ਤੇ ਹੋ ਰਹੇ ਇਸ ਤਾਜ਼ਾ ਹਮਲੇ ਵਿਰੁੱਧ ਡਟ ਕੇ ਲੜਾਈ ਲੜੀ ਜਾਵੇਗੀ | ਅਖੀਰ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪੇ ਗਏ | ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਰਕਾਰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਇਸ ਸਮੇਂ ਲਖਵੀਰ ਸਿੰਘ, ਬਲਾਕ ਪ੍ਰਧਾਨ ਗੁਰਲਾਭ ਸਿੰਘ ਮਨਸੂਰਵਾਲਾ, ਬਲਾਕ ਪ੍ਰਧਾਨ ਸੁਖਪਾਲ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਦੀਪ ਸਿੰਘ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਮਿ੍ਤਕ ਨੌਜਵਾਨ ਦਾ ਕੀਤਾ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।