15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹੈਰੋਇਨ ਸਮੇਤ 2 ਕਾਬੂ, ਮੁਕੱਦਮਾ ਦਰਜ

ਅਜੀਤ ਡੈਸਕ 18-07-2025
ਮਮਦੋਟ, 17 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਸੁਖਬੀਰ ਸਿੰਘ ਵਲੋਂ 2 ਵਿਅਕਤੀਆਂ ਨੂੰ 509 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਜਦੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਤੋ ਮਮਦੋਟ ਸੜਕ ਨੂੰ ਮੁੜੇ ਤਾਂ ਗੁਪਤ ਸੂਚਨਾ ਮਿਲੀ ਕਿ ਕਿ੍ਸ਼ਨ ਸਿੰਘ ਉਰਫ਼ ਲਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਗਰ ਵਾਲੇ ਝੁੱਗੇ, ਗੰਧੂ ਕਿਲਚਾ ਉਤਾੜ ਤੇ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਾਰਡ ਨੰ.-5 ਖਾਲਸਾ ਕਾਲੋਨੀ ਦੁਲਚੀ ਕੇ ਰੋਡ ਫ਼ਿਰੋਜ਼ਪੁਰ ਸ਼ਹਿਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਹੁਣ ਡੀਲਕਸ ਮੋਟਰਸਾਈਕਲ ਪੀ.ਬੀ.05 ਏ.ਜੀ.8573 'ਤੇ ਪਿੰਡ ਵਰਿਆਮ ਵਾਲਾ ਦੇ ਸ਼ਮਸ਼ਾਨਘਾਟ ਕੋਲ ਰੁਕ ਕੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਦੱਸਿਆਂ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 509 ਗ੍ਰਾਮ ਹੈਰੋਇਨ ਬਰਾਮਦ ਹੋਈ | ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆਂ ਕਿ ਇਸ ਸਬੰਧੀ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਤੇ ਕਾਬੂ ਕੀਤੇ ਵਿਅਕਤੀਆਂ ਪਾਸੋਂ ਪੁੱਛਗਿੱਛ ਜਾਰੀ ਹੈ |
ਪਿਛਲੀ ਖ਼ਬਰ 2 ਕਿੱਲੋ ਅਫ਼ੀਮ ਤੇ ਸਵਿਫ਼ਟ ਕਾਰ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਬਾਬਾ ਫ਼ਰੀਦ ਗਰੁੱਪ ਵਲੋਂ ਫ਼ਿਰੋਜ਼ਪੁਰ ਵਿਖੇ 22 ਨੂੰ ਆਨ-ਦ ਸਪਾਟ ਐਡਮਿਸ਼ਨ-ਕਮ-ਸਕਾਲਰਸ਼ਿਪ ਮੇਲਾ- ਡਾ. ਐੱਮ. ਪੀ. ਪੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।