15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਬਲਾਕ ਮਮਦੋਟ ਅਧੀਨ ਪੰਚਾਇਤਾਂ ਦੀ ਚੋਣ ਲਈ ਸਰਪੰਚ ਤੇ ਪੰਚਾਂ ਲਈ 72 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

ਅਜੀਤ ਡੈਸਕ 18-07-2025
ਮਮਦੋਟ, 17 ਜੁਲਾਈ (ਸੁਖਦੇਵ ਸਿੰਘ ਸੰਗਮ)-ਪੰਜਾਬ ਵਿਚ ਰਹਿੰਦੀਆਂ ਪੰਚਾਇਤਾਂ ਦੀ ਚੋਣ ਲਈ ਜਾਰੀ ਪ੍ਰੋਗਰਾਮ ਅਨੁਸਾਰ ਬਲਾਕ ਮਮਦੋਟ ਅਧੀਨ ਆਉਂਦੇ 30 ਪਿੰਡਾਂ ਵਿਚ ਸਰਪੰਚ ਤੇ ਪੰਚਾਂ ਦੀ ਚੋਣ 27 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਜ ਕਾਗ਼ਜ਼ ਭਰਨ ਦੀ ਆਖ਼ਰੀ ਤਰੀਕ ਨੂੰ ਬਲਾਕ ਦੇ ਪਿੰਡ ਦੋਨਾਂ ਰਹਿਮਤ ਵਾਲਾ ਤੋਂ ਸਰਪੰਚ ਦੀ ਚੋਣ ਲਈ 2 ਜਦਕਿ ਬਾਕੀ ਪਿੰਡਾਂ ਵਿਚ ਪੰਚਾਂ ਦੀ ਚੋਣ ਲਈ 70 ਉਮੀਦਵਾਰਾਂ ਵਲੋਂ ਆਪੋ-ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਹਨ | ਜਾਣਕਾਰੀ ਅਨੁਸਾਰ ਦਾਖਲ ਕੀਤੇ ਗਏ ਕਾਗ਼ਜ਼ਾਂ ਦੀ ਕੱਲ੍ਹ ਨੂੰ ਵਿਭਾਗੀ ਪੜਤਾਲ ਕੀਤੀ ਜਾਵੇਗੀ ਜਿਸ ਉਪਰੰਤ ਚਾਹਵਾਨ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ | ਜ਼ਿਕਰਯੋਗ ਹੈ ਕਿ ਉਕਤ ਪਿੰਡ ਦੋਨਾਂ ਰਹਿਮਤ ਵਾਲਾ ਵਿਖੇ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਸਰਪੰਚੀ ਦੇ ਸਾਰੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਸਨ ਜਿਸ ਕਾਰਨ ਇਹ ਚੋਣ ਮੁੜ ਤੋਂ ਕਰਵਾਈ ਜਾ ਰਹੀ ਹੈ |


ਪਿਛਲੀ ਖ਼ਬਰ 'ਆਪ' ਵਲੋਂ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਨਵੀਆਂ ਨਿਯੁਕਤੀਆਂ ਅਗਲੀ ਖ਼ਬਰ ਲੜਕੀ ਨੂੰ ਵਰਗਲਾ ਕੇ ਲਿਜਾਉਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।