15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਆਪ' ਵਲੋਂ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਨਵੀਆਂ ਨਿਯੁਕਤੀਆਂ

ਅਜੀਤ ਡੈਸਕ 18-07-2025
ਫ਼ਿਰੋਜ਼ਪੁਰ, 17 ਜੁਲਾਈ (ਕੁਲਬੀਰ ਸਿੰਘ ਸੋਢੀ)-ਸੂਬੇ 'ਚ ਆਮ ਆਦਮੀ ਪਾਰਟੀ ਨੇ 2027 ਦੇ ਚੋਣ ਮੈਦਾਨ ਵਿਚ ਉੱਤਰਨ ਵਾਸਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦਾ ਅੰਦਾਜ਼ਾ ਪਿਛਲੇ ਦਿਨੀਂ ਵੱਡੇ ਪੱਧਰ 'ਤੇ ਵੱਖ-ਵੱਖ ਵਿੰਗਾਂ 'ਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤੋਂ ਲਗਾਇਆ ਜਾ ਸਕਦਾ ਹੈ | 'ਆਪ' ਨੇ ਬੀਤੇ ਦਿਨ ਸੂਬੇ ਅੰਦਰ ਜ਼ਿਲ੍ਹਾ ਪੱਧਰ 'ਤੇ ਮਹਿਲਾ ਵਿੰਗ ਤੇ ਯੂਥ ਵਿੰਗ ਦੇ ਪ੍ਰਧਾਨ ਲਗਾਏ ਸਨ ਅਤੇ ਹੁਣ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਮੀਡੀਆ ਵਿੰਗ ਦੇ ਜ਼ਿਲ੍ਹਾ ਇੰਚਾਰਜ ਤੇ ਹੋਰ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ | ਇਸੇ ਲੜੀ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਫਾਊਾਡਰ ਮੈਂਬਰ ਤੇ ਟਕਸਾਲੀ ਆਗੂ ਡਾ. ਨਿਰਵੈਰ ਸਿੰਘ ਸਿੰਧੀ ਨੂੰ ਇਕ ਵਾਰ ਫਿਰ ਜ਼ਿਲ੍ਹਾ ਮੀਡੀਆ ਇੰਚਾਰਜ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦ ਕਿ ਇਹ ਪਹਿਲਾ ਵੀ ਜ਼ਿਲ੍ਹਾ ਮੀਡੀਆ ਇੰਚਾਰਜ ਦੀ ਡਿਊਟੀ ਬਾਖ਼ੂਬੀ ਨਿਭਾ ਰਹੇ ਹਨ | ਇਸ ਦੇ ਨਾਲ ਪਾਰਟੀ ਨੇ ਐਡਵੋਕੇਟ ਗੁਰਜੀਤ ਸਿੰਘ ਭੁੱਲਰ ਨੂੰ ਜ਼ਿਲ੍ਹਾ ਮੀਡੀਆ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਹੈ | ਜ਼ਿਲ੍ਹਾ ਮੀਡੀਆ ਇੰਚਾਰਜ ਬਣੇ ਡਾ. ਸਿੰਧੀ ਨੇ ਜਿਥੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ, ਉਥੇ ਹਲਕੇ ਦੇ ਚਾਰੋ ਵਿਧਾਇਕਾਂ ਦਾ ਵੀ ਧੰਨਵਾਦ ਕੀਤਾ | ਡਾ. ਸਿੰਧੀ ਨੇ ਕਿਹਾ ਕਿ ਉਹ ਪਾਰਟੀ ਦੀ ਹਰ ਗਤੀਵਿਧੀ ਨੂੰ ਪੱਤਰਕਾਰਾਂ ਦੇ ਰਹੀ ਲੋਕਾਂ ਤੱਕ ਪਹੰੁਚਾਉਣ ਦੀ ਕੋਸ਼ਿਸ਼ ਕਰਨਗੇ | ਡਾ. ਸਿੰਧੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਬਣਨ 'ਤੇ ਜ਼ਿਲ੍ਹਾ ਪੱਧਰੀ ਆਗੂਆਂ ਤੇ ਵਲੰਟੀਅਰਾਂ ਨੇ ਪਾਰਟੀ ਹਾਈਕਮਾਨ ਤੇ ਸੂਬਾ ਟੀਮ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਕਿਲ੍ਹੇ ਨੂੰ ਹਰ ਐਤਵਾਰ ਨੂੰ ਦੇਖ ਸਕਣਗੇ ਆਮ ਲੋਕ ਤੇ ਸੈਲਾਨੀ ਅਗਲੀ ਖ਼ਬਰ ਬਲਾਕ ਮਮਦੋਟ ਅਧੀਨ ਪੰਚਾਇਤਾਂ ਦੀ ਚੋਣ ਲਈ ਸਰਪੰਚ ਤੇ ਪੰਚਾਂ ਲਈ 72 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।