15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਫ਼ਿਰੋਜ਼ਪੁਰ ਕਿਲ੍ਹੇ ਨੂੰ ਹਰ ਐਤਵਾਰ ਨੂੰ ਦੇਖ ਸਕਣਗੇ ਆਮ ਲੋਕ ਤੇ ਸੈਲਾਨੀ

ਅਜੀਤ ਡੈਸਕ 18-07-2025
ਫ਼ਿਰੋਜ਼ਪੁਰ, 17 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦਾ ਕਿਲ੍ਹਾ ਸਿੱਖ ਸਾਮਰਾਜ ਦੀ ਅਮੀਰ ਵਿਰਾਸਤ ਅਤੇ ਬਹਾਦਰੀ ਦਾ ਪ੍ਰਮਾਣ ਹੈ | ਹੁਣ ਇਸ ਕਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਦੇ ਬਹਾਦਰ ਨਾਗਰਿਕਾਂ ਨੂੰ ਸ਼ਰਧਾਂਜਲੀ ਵਜੋਂ ਆਮ ਲੋਕਾਂ ਲਈ ਖ਼ੋਲ੍ਹ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਫੋਰਟ ਨੂੰ ਦੇਖਣ ਲਈ ਲੋਕ ਆਪਣਾ ਆਧਾਰ ਕਾਰਡ ਲੈ ਕੇ ਸਾਰਾਗੜ੍ਹੀ ਗੇਟ (ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਨੇੜੇ) ਪਹੁੰਚ ਕੇ ਵਿਜ਼ਟਰ ਪਾਸ ਲੈ ਕੇ ਕਿਲ੍ਹਾ ਦੇਖ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਕਿਲ੍ਹਾ ਆਮ ਲੋਕਾਂ ਅਤੇ ਸੈਲਾਨੀਆਂ ਲਈ ਹਰ ਐਤਵਾਰ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 7 ਵਜੇ ਤੱਕ ਖੁੱਲ੍ਹਾ ਰਹੇਗਾ ਤੇ ਲੋਕ ਐਂਟਰੀ ਪਾਸ ਲੈ ਕੇ ਇਹ ਕਿਲ੍ਹਾ ਨਿਰਧਾਰਿਤ ਸਮੇਂ ਅਨੁਸਾਰ ਦੇਖ ਸਕਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਕਿਲ੍ਹਾ ਦੇਖਣ ਆਏ ਲੋਕ ਇਸ ਕਿਲ੍ਹੇ ਦੇ ਫੋਟੋਗ੍ਰਾਫ਼ੀ ਬਿਲਕੁਲ ਨਾ ਕਰਨ |
ਪਿਛਲੀ ਖ਼ਬਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ 'ਆਪ' ਵਲੋਂ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਨਵੀਆਂ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।