14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਫ਼ਿਰੋਜ਼ਪੁਰ ਪੁਲਿਸ ਵਲੋਂ ਸਾਢੇ 9 ਕਿੱਲੋ ਹੈਰੋਇਨ, 2 ਕਿੱਲੋ ਅਫ਼ੀਮ, ਵਿਦੇਸ਼ੀ ਡਰੋਨ, ਦੋ ਰਿਮੋਟ, ਮੋਬਾਈਲ ਫ਼ੋਨ, ਕੰਪਿਊਟਰ ਕੰਡਾ, ਨਾਜਾਇਜ਼ ਪਿਸਤੌਲ ਸਮੇਤ ਚਾਰ ਕਾਬੂ

ਅਜੀਤ ਡੈਸਕ 18-07-2025
ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)-'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਬੀ. ਐੱਸ. ਐੱਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਉਂ 15 ਪੈਕਟ ਹੈਰੋਇਨ ਸਮੇਤ ਵੱਖ-ਵੱਖ ਮਾਮਲਿਆਂ 'ਚ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸਾਢੇ 9 ਕਿੱਲੋ ਤੋਂ ਵੱਧ ਹੈਰੋਇਨ, 2 ਕਿੱਲੋ ਅਫੀਮ, ਵਿਦੇਸ਼ੀ ਡਰੋਨ, ਦੋ ਰਿਮੋਟ, ਮੋਬਾਈਲ ਫ਼ੋਨ, ਕੰਪਿਊਟਰ ਕੰਡਾ, ਮੋਟਰਸਾਈਕਲ ਤੇ ਕਾਰ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਇਕ ਗੈਰ ਸਮਾਜੀ ਅਨਸਰ ਨੂੰ ਨਾਜਾਇਜ਼ ਪਿਸਤੌਲ ਸਮੇਤ ਮੈਗਜ਼ੀਨ ਕਾਬੂ ਕੀਤਾ ਗਿਆ ਹੈ | ਇਥੇ ਬੀ. ਐੱਸ. ਐੱਫ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸ. ਪੀ. (ਡੀ) ਮਨਜੀਤ ਸਿੰਘ ਤੇ ਡੀ. ਐੱਸ. ਪੀ. ਸਿਟੀ ਸੁਖਵਿੰਦਰ ਸਿੰਘ ਤੇ ਡੀ. ਐੱਸ. ਪੀ. ਦਿਹਾਤੀ ਕਰਨ ਸ਼ਰਮਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਤੇ ਬੀ. ਐੱਸ. ਐਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦ ਨੇੜਿਉਂ 15 ਪੈਕਟ ਹੈਰੋਇਨ, ਜਿਸ ਦਾ ਵਜ਼ਨ 7 ਕਿੱਲੋ 577 ਗ੍ਰਾਮ ਹੈ, ਬਰਾਮਦ ਹੋਈ ਜਿਸ ਸੰਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਮਮਦੋਟ ਪੁਲਿਸ ਵਲੋਂ ਜਸਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਫੱਤੇ ਵਾਲਾ ਉਰਫ਼ ਜੱਲੋ ਕੇ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਕਿੱਲੋ 407 ਗ੍ਰਾਮ ਹੈਰੋਇਨ, ਇਕ ਵਿਦੇਸ਼ੀ ਡਰੋਨ ਸਮੇਤ 2 ਰਿਮੋਟ ਬਰਾਮਦ ਕੀਤੇ ਹਨ, ਜਿਸ ਸੰਬੰਧੀ ਉਕਤ ਦੋਸ਼ੀ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਐੱਸ. ਐੱਸ. ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਿਚ ਟੀਮ ਵਲੋਂ ਮਮਦੋਟ ਟੀ ਪੁਆਇੰਟ ਨੇੜਿਉਂ ਕਿ੍ਸ਼ਨ ਸਿੰਘ ਉਰਫ਼ ਲਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਗੰਧੂ ਕਿਲਚਾ ਉਤਾੜ ਨਾਗਰ ਵਾਲੇ ਝੁੱਗ ਥਾਣਾ ਮਮਦੋਟ ਅਤੇ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਾਰਡ ਨੰਬਰ 5 ਗਲੀ ਨੰਬਰ 1 ਖ਼ਾਲਸਾ ਕਾਲੋਨੀ ਦੁਲਚੀ ਕੇ ਰੋਡ ਫ਼ਿਰੋਜ਼ਪੁਰ ਸ਼ਹਿਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 509 ਗ੍ਰਾਮ ਹੈਰੋਇਨ, ਇਕ ਮੋਟਰਸਾਈਕਲ, ਕੰਪਿਊਟਰ ਕੰਡਾ ਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਜਿਸ ਸੰਬੰਧੀ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਥਾਣਾ ਤਲਵੰਡੀ ਭਾਈ ਪੁਲਿਸ ਵਲੋਂ ਜੀਰਾ-ਤਲਵੰਡੀ ਟੀ-ਪੁਆਇੰਟ 'ਤੇ ਕੀਤੀ ਨਾਕੇਬੰਦੀ ਦੌਰਾਨ ਕਰਨਦੀਪ ਸਿੰਘ ਉਰਵ ਕਰਨ ਪੁੱਤਰ ਗੁਰਮੇਜ ਸਿੰਘ ਵਾਸੀ ਅੱਛੇ ਵਾਲਾ ਆਰਿਫ਼ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਦੋ ਕਿੱਲੋ ਅਫ਼ੀਮ, ਇਕ ਆਈਫੋਨ ਤੇ ਇਕ ਕਾਰ ਸਵਿਫ਼ਟ ਬਰਾਮਦ ਕੀਤੀ ਹੈ, ਜਿਸ ਸੰਬੰਧੀ ਥਾਣਾ ਤਲਵੰਡੀ ਭਾਈ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਯਤੀਮਖ਼ਾਨੇ ਰੋਡ ਤੋਂ ਹਰਸ਼ ਪੁੱਤਰ ਰਾਜ ਕੁਮਾਰ ਵਾਸੀ ਕਿਰਾਏਦਾਰ ਕੋਠੀ ਸਾਂਈਾਆਂ ਵਾਲਾ ਥਾਣਾ ਕੈਂਟ ਫ਼ਿਰੋਜ਼ਪੁਰ ਨੂੰ ਇਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਵਲੋਂ ਫੜੇ ਕਿ੍ਸ਼ਨ ਸਿੰਘ ਉਰਫ਼ ਲਾਲਾ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਹੈ | ਐੱਸ. ਐੱਸ. ਪੀ. ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਡੀ. ਐੱਸ. ਪੀ. ਸਿਟੀ ਸੁਖਵਿੰਦਰ ਸਿੰਘ, ਡੀ. ਐੱਸ. ਪੀ. ਦਿਹਾਤੀ ਕਰਨ ਸ਼ਰਮਾ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਮੋਹਿਤ ਧਵਨ ਤੇ ਬੀ. ਐੱਸ. ਐੱਫ ਦੇ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੁਲਿਸ ਨੇ ਪਿੰਡਾਂ 'ਚ ਚਲਾਇਆ ਤਲਾਸ਼ੀ ਅਭਿਆਨ ਅਗਲੀ ਖ਼ਬਰ ਏਅਰ ਫੋਰਸ ਦੀ ਜਹਾਜ਼ ਗਰਾਊਾਡ ਨੂੰ ਵੇਚਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।