14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡੀ. ਏ. ਵੀ. ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 18-07-2025
ਗੁਰੂਹਰਸਹਾਏ, 17 ਜੁਲਾਈ (ਕਪਿਲ ਕੰਧਾਰੀ)-ਡੀ. ਏ. ਵੀ. ਸਕੂਲ ਵਲੋਂ ਜਿੱਥੇ ਬੱਚਿਆਂ ਦੀ ਪੜ੍ਹਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ | ਉੱਥੇ ਹੀ ਉਨ੍ਹਾਂ ਨੂੰ ਖੇਡਾਂ ਵੱਲ ਵੀ ਸਮੇਂ-ਸਮੇਂ 'ਤੇ ਉਤਸ਼ਾਹਿਤ ਕੀਤਾ ਜਾਂਦਾ ਹੈ | ਉਸ ਦੇ ਚੱਲਦਿਆਂ ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਸਕੂਲ ਵਿਖੇ ਸਕੂਲ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ ਕਲੱਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਡੀ.ਏ.ਵੀ ਸਕੂਲ ਗੁਰੂਹਰਸਹਾਏ, ਡੀ.ਏ.ਵੀ. ਸਕੂਲ ਮਮਦੋਟ, ਡੀ.ਏ.ਵੀ ਸਕੂਲ ਫ਼ਿਰੋਜ਼ਪੁਰ ਕੈਂਟ, ਡੀ.ਏ.ਵੀ ਸਕੂਲ ਤਲਵੰਡੀ ਭਾਈ, ਐੱਚ.ਐੱਮ. ਡੀ.ਏ.ਵੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਅਮਿਤ ਓਬਰਾਏ ਨੇ ਦੱਸਿਆ ਕਿ ਇਸ ਮੌਕੇ ਖਿਡਾਰੀਆਂ ਵਲੋਂ ਵੱਖ-ਵੱਖ ਮੁਕਾਬਲੇ ਜਿਵੇਂ ਕਿ ਹਾਈ ਜੰਪ, ਲੋਂਗ ਜੰਪ, ਸ਼ੋਟਪੁਟ, ਜੈਵਿਲੰਗ ਆਦਿ ਵਿਚ ਭਾਗ ਲਿਆ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਚੰਗਾ ਪ੍ਰਦਰਸ਼ਨ ਕਰਦੇ ਹੋਏ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕਲੱਸਟਰ ਪੱਧਰੀ ਮੁਕਾਬਲਿਆਂ ਵਿਚ ਸਾਰੇ ਹੀ ਵਿਦਿਆਰਥੀਆਂ ਵਲੋਂ ਬੜੇ ਹੀ ਉਤਸ਼ਾਹ ਦੇ ਨਾਲ ਮੁਕਾਬਲਿਆਂ ਵਿਚ ਭਾਗ ਲਿਆ ਗਿਆ ਅਤੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਆਵਲਾ ਨੇ 5100 ਰੁਪਏ ਦੀ ਸਹਿਯੋਗ ਰਾਸ਼ੀ ਦਿੱਤੀ ਅਗਲੀ ਖ਼ਬਰ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।