ਗੁਰੂਹਰਸਹਾਏ, 17 ਜੁਲਾਈ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਦੀ ਸਾਵਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਹੋਇਆ ਯੰਗ ਇਲੈਵਨ ਕ੍ਰਿਕਟ ਸਪੋਰਟਸ ਕਲੱਬ ਬੇਰ ਸਾਹਿਬ ਸ੍ਰੀ ਪੋਖੀਮਾਲਾ ਰੋਡ ਗੁਰੂਹਰਸਹਾਏ ਦੇ ਮੈਂਬਰਾਂ ਵਲੋਂ 29ਵਾਂ ਸਾਲਾਨਾ ਜਾਗਰਨ ਕਰਵਾਇਆ ਗਿਆ | ਇਸ ਜਾਗਰਨ ਵਿਚ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਹੁੰਚ ਕੇ ਮਹਾਂ ਮਾਈ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਉੱਥੇ ਹੀ ਇਸ ਜਾਗਰਨ ਦੀ ਸ਼ੁਰੂਆਤ ਪੂਜਾ ਅਰਚਨਾ ਕਰਕੇ ਕੀਤੀ ਗਈ ਅਤੇ ਜਾਗਰਨ ਵਿਚ ਪਹੁੰਚੀ ਭਜਨ ਮੰਡਲੀ ਵਲੋਂ ਸੁੰਦਰ-ਸੁੰਦਰ ਭਜਨਾਂ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਇਸ ਜਾਗਰਨ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਓ. ਐੱਸ. ਡੀ. ਨਿਸ਼ੂ ਦਹੂਜਾ ਨੂੰ ਜਿੱਥੇ ਕਲੱਬ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਉੱਥੇ ਹੀ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਭੇਜੀ ਗਈ 5100 ਰੁਪਏ ਦੀ ਸਹਿਯੋਗ ਰਾਸ਼ੀ ਨਿਸ਼ੂ ਦਹੂਜਾ ਵਲੋਂ ਕਲੱਬ ਦੇ ਮੈਂਬਰਾਂ ਨੂੰ ਦਿੱਤੀ ਗਈ |