14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜ਼ਿਲ੍ਹਾ ਪ੍ਰਧਾਨ ਜਿੰਦੂ ਸਾਥੀਆਂ ਸਮੇਤ ਸੁਖਬੀਰ ਦਾ ਧੰਨਵਾਦ ਕਰਨ ਲਈ ਪਿੰਡ ਬਾਦਲ ਵੱਲ ਹੋਏ ਰਵਾਨਾ

ਅਜੀਤ ਡੈਸਕ 18-07-2025
ਮੁੱਦਕੀ, 17 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਅਕਾਲੀ ਸਫ਼ਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਹੈ | ਇਸੇ ਦੇ ਚੱਲਦਿਆਂ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਸੈਂਕੜੇ ਸਾਥੀਆਂ ਦਾ ਵੱਡਾ ਕਾਫ਼ਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਲਈ ਅੱਜ ਕਸਬਾ ਮੁੱਦਕੀ ਤੋਂ ਪਿੰਡ ਬਾਦਲ ਵੱਲ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਹਰ ਚੰਗੇ-ਮਾੜੇ ਸਮੇਂ 'ਚ ਨਾਲ ਚੱਲਣ ਵਾਲੇ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਉਹ ਦਿਨ-ਰਾਤ ਹੋਰ ਚੌਗੁਣੀ ਮਿਹਨਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਸਿੰਘ ਬੱਬੂ ਸੀਨੀਅਰ ਯੂਥ ਅਕਾਲੀ ਆਗੂ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਜਥੇ. ਸੱਤਪਾਲ ਸਿੰਘ ਤਲਵੰਡੀ ਸ਼ੋ੍ਰਮਣੀ ਕਮੇਟੀ ਮੈਂਬਰ, ਜਗਸੀਰ ਸਿੰਘ ਸੀ.ਓ., ਬਲਵਿੰਦਰ ਸਿੰਘ ਬਰਾੜ ਸਾਬਕਾ ਐਮ.ਸੀ., ਗੁਰਜੰਟ ਸਿੰਘ ਬਾਸੀ, ਪ੍ਰਦੀਪ ਸਿੰਘ ਬਰਾੜ, ਹਰਬੰਸ ਸਿੰਘ ਜੈਦ, ਮਹਾਂਬੀਰ ਸਿੰਘ ਭੁੱਚੋ ਕਾ, ਪਾਲ ਸਿੰਘ ਸਾਬਕਾ ਸਰਪੰਚ, ਪਵਿੱਤਰ ਸਿੰਘ ਸੇਖੋਂ, ਰਾਜਦੀਪ ਸਿੰਘ ਸੁਲਹਾਣੀ, ਰਸ਼ਪਾਲ ਸਿੰਘ ਸੰਘਾ, ਗੁਰਭਗਤ ਸਿੰਘ ਲਾਲੀ, ਗੁਰਲਾਲ ਸਿੰਘ, ਬਲਦੇਵ ਸਿੰਘ ਚੰਦੜ, ਧਰਮਲ ਸਿੰਘ ਗਿੱਲ, ਸੁਖਬੀਰ ਸਿੰਘ ਬਰਾੜ ਪਤੀ ਐੱਮ. ਸੀ. ਆਦਿ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸੋਢੀ ਨੇ ਸਪੀਕਰ ਪੰਜਾਬ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਸਿਟੀ ਮੰਡਲ ਫ਼ਿਰੋਜ਼ਪੁਰ ਨੇ ਐਕਸੀਅਨ ਵਿਰੁੱਧ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।