14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਯੂਥ ਅਕਾਲੀ ਦਲ ਨੇ ਕਾਂਗਰਸ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-07-2025
ਜ਼ੀਰਾ, 17 ਜੁਲਾਈ (ਰਜਨੀਸ਼ ਕਥੂਰੀਆ)-ਕਾਂਗਰਸੀ ਆਗੂ ਪ੍ਰਗਟ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਵਿਚ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2017 ਤੋਂ 2022 ਤੱਕ ਆਪਣੀ ਹੀ ਪਾਰਟੀ ਦੇ ਇਕ ਧੜੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਮਸਲੇ ਨੂੰ ਲੰਬਾ ਖਿੱਚਣ ਸਬੰਧੀ ਦਿੱਤੇ ਬਿਆਨ ਦੇ ਖ਼ਿਲਾਫ਼ ਪਾਰਟੀ ਹਾਈਕਮਾਂਡ ਦੇ ਸੱਦੇ 'ਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਨੈਸ਼ਨਲ ਹਾਈਵੇ ਨੰਬਰ 54 ਜ਼ੀਰਾ-ਤਲਵੰਡੀ ਰੋਡ ਬਾਈਪਾਸ 'ਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਯੂਥ ਅਕਾਲੀ ਵਰਕਰਾਂ ਨੇ ਕਾਂਗਰਸ ਪਾਰਟੀ ਦਾ ਪੁਤਲਾ ਫੂਕਿਆ | ਇਸ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਬੇਅਦਬੀਆਂ 'ਤੇ ਜਿਹੜੇ ਕਾਂਗਰਸੀ ਲੀਡਰਾਂ ਨੇ ਇਸ ਮਾਮਲੇ ਨੂੰ ਲਮਕਾਉਣ ਲਈ ਸਿਆਸਤ ਕੀਤੀ ਹੈ ਉਨ੍ਹਾਂ ਦੇ ਨਾਮ ਜਨਤਕ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ 'ਤੇ ਜਿਹੜੀ ਕਾਂਗਰਸ ਪਾਰਟੀ ਨੇ ਰਾਜਨੀਤੀ ਕੀਤੀ ਹੈ ਉਸ ਤੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ ? ਇਸ ਮੌਕੇ ਯੂਥ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਾਂਗਰਸ ਪਾਰਟੀ ਦਾ ਪੁਤਲਾ ਵੀ ਫੂਕਿਆ | ਇਸ ਮੌਕੇ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ, ਪ੍ਰੀਤਰਾਜ ਸਿੰਘ ਹੀਰੋ, ਸੁਰਿੰਦਰ ਸਿੰਘ ਬੱਬੂ, ਮਨਪ੍ਰੀਤ ਸਿੰਘ ਮਮਦੋਟ, ਰਣਜੀਤ ਸਿੰਘ ਸ਼ਹਿਜ਼ਾਦਾ ਬੁਲਾਰਾ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਬਹਿਕ ਗੁਜਰਾਂ, ਕੁਲਦੀਪ ਸਿੰਘ ਢਿੱਲੋ ਰਟੌਲ ਬੇਟ, ਸੁਖਜੀਤ ਸਿੰਘ ਆਸਿਫ਼ ਵਾਲਾ, ਦਿਲਬਾਗ ਸਿੰਘ ਮੱਲਾਂਵਾਲਾ ਅਤੇ ਡਾ. ਸੁਖਦੇਵ ਸਿੰਘ ਮੱਲਾਂਵਾਲਾ ਤੋਂ ਇਲਾਵਾ ਯੂਥ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਕਾਰਜ ਸਿੰਘ ਫੋਟੋਗ੍ਰਾਫ਼ਰ ਯੂਨੀਅਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਦਫ਼ਤਰ ਨਗਰ ਕੌਂਸਲ ਵਿਚਲੇ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ ਰਹੇਗਾ- ਸਹਾਇਕ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।