14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਚਾਇਤੀ ਚੋਣਾਂ ਲਈ ਸੁਰਿੰਦਰ ਸਿੰਘ ਜੌੜਾ ਵਲੋਂ ਆਪਣੇ ਸਮਰਥਕ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 18-07-2025
ਜ਼ੀਰਾ, 17 ਜੁਲਾਈ (ਰਜਨੀਸ਼ ਕਥੂਰੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਵਿਰੋਧ ਤੇ ਚੁਨੌਤੀਆਂ ਦੇ ਬਾਵਜੂਦ ਪੰਚਾਇਤੀ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਅਮਰੀਕ ਸਿੰਘ ਵਿਰਕ ਵੀ ਹਾਜ਼ਰ ਸਨ | ਇਸ ਦੌਰਾਨ ਜੌੜਾ ਨੇ ਸਪੱਸ਼ਟ ਸ਼ਬਦ 'ਚ ਸੰਬੰਧਿਤ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਹਾਕਮ ਧਿਰ ਦੇ ਇਸ਼ਾਰੇ 'ਤੇ ਚੋਣ ਅਧਿਕਾਰੀਆਂ ਵਲੋਂ ਬਿਨਾਂ ਕਿਸੇ ਕਾਰਨ ਰੱਦ ਕੀਤਾ ਜਾਂਦਾ ਹੈ ਤਾਂ ਉਹ ਕਾਨੂੰਨੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਸਾਰੇ ਖ਼ਰਚੇ ਉਠਾਉਣ ਲਈ ਤਿਆਰ ਰਹਿਣ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰੀ ਪ੍ਰਕਿਰਿਆ ਵਿਚ ਪੂਰੀ ਤਰ੍ਹਾਂ ਵਿਸ਼ਵਾਸ ਰੱਖਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸੁਰਿੰਦਰ ਸਿੰਘ ਜੌੜਾ ਦੀ ਹਮਾਇਤ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਲੋਕਤੰਤਰੀ ਮੁੱਲਾਂ ਦੀ ਰਾਖੀ ਲਈ ਸੰਘਰਸ਼ ਕਰਨਗੇ | ਸੁਰਿੰਦਰ ਸਿੰਘ ਜੌੜਾ ਦੀ ਅਗਵਾਈ ਵਿਚ ਵਰਕਰਾਂ ਨੇ ਪੰਚਾਇਤੀ ਚੋਣਾਂ ਵਿਚ ਪੂਰੀ ਤਾਕਤ ਨਾਲ ਹਿੱਸਾ ਲੈਣ ਦਾ ਪ੍ਰਣ ਲਿਆ |
ਪਿਛਲੀ ਖ਼ਬਰ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਕਾਰਜ ਸਿੰਘ ਫੋਟੋਗ੍ਰਾਫ਼ਰ ਯੂਨੀਅਨ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।