14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਅਜੀਤ ਡੈਸਕ 18-07-2025
ਮੱਲਾਂਵਾਲਾ, 17 ਜੁਲਾਈ (ਗੁਰਦੇਵ ਸਿੰਘ)-ਨਸ਼ਾ ਸਮਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵਿੱਢੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਪੁਲਿਸ ਵਲੋਂ 12 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ੀ 'ਚ ਗਸ਼ਤ 'ਤੇ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਅਸ਼ੋਕ ਪੁੱਤਰ ਮਨਹੋਰ ਲਾਲ ਵਾਸੀ ਵਾਰਡ ਨੰਬਰ 05 ਮੱਲਾਂਵਾਲਾ, ਧਰਮਾ ਪੁੱਤਰ ਗੁਲਾਬ ਵਾਸੀ ਵਾਰਡ ਨੰਬਰ 05 ਮੱਲਾਂਵਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਮੱਲਾਂਵਾਲਾ ਅੰਦਰ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਮੰਦਰ ਮਾਤਾ ਜੱਜਲ ਵਾਲੀ ਵਿਖੇ ਮਾਂ ਕਾਲੀ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਚਾਇਤੀ ਚੋਣਾਂ ਲਈ ਸੁਰਿੰਦਰ ਸਿੰਘ ਜੌੜਾ ਵਲੋਂ ਆਪਣੇ ਸਮਰਥਕ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।