ਕੁੱਲਗੜ੍ਹੀ, 17 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆ ਰੋਕਣ ਲਈ ਕਾਨੂੰਨ ਪਾਸ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੀਨੀਅਰ ਆਪ ਆਗੂ ਗੁਰਨੇਕ ਸਿੰਘ ਸਰਪੰਚ ਕੁੱਲਗੜ੍ਹੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਵਾਰ-ਵਾਰ ਬੇਅਦਬੀਆ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਸੀ | ਕਈ ਵਾਰ ਵੱਖ-ਵੱਖ ਧਰਮਾਂ ਦੇ ਲੋਕਾਂ 'ਚ ਮਾਹੌਲ ਤਣਾਅਪੂਰਨ ਬਣ ਜਾਂਦਾ ਹੈ | ਪੰਜਾਬ ਸਰਕਾਰ ਨੇ ਸਖ਼ਤ ਕਾਨੂੰਨ ਲਾਗੂ ਕਰ ਲੋਕਾਂ ਲਈ ਰਾਹਤ ਭਰੀ ਖ਼ਬਰ ਦਿੱਤੀ ਹੈ | ਹੁਣ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ ਜਿਸ ਦੇ ਨਾਲ ਕੋਈ ਵੀ ਵਿਅਕਤੀ ਹੁਣ ਬੇਅਦਬੀ ਕਰਨ ਦੀ ਜੁਅਰਤ ਨਹੀਂ ਕਰੇਗਾ |