ਮੱਲਾਂਵਾਲਾ, 17 ਜੁਲਾਈ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਨਸ਼ੀਲੇ ਪਦਾਰਥ ਦਾ ਸੇਵਨ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਪਿੰਡ ਮੂਸੇ ਪੁੱਜੀ ਤਾਂ ਸ਼ਮਸ਼ਾਨਘਾਟ ਵਿਚ ਇਕ ਮੋਨਾ ਆਦਮੀ ਬੈਠਾ ਦਿਖਾਈ ਦਿੱਤਾ, ਜੋ ਕੋਈ ਨਸ਼ੀਲੀ ਵਸਤੂ ਸੁੰਘ ਰਿਹਾ ਸੀ ਅਤੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਖਿਸਕਣ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਮਹਾਲਮ ਥਾਣਾ ਆਰਿਫ਼ ਕੇ ਵਜੋਂ ਹੋਈ ਹੈ, ਜਿਸ ਕੋਲੋਂ ਲਾਈਟਰ 10 ਰੁਪਏ ਦਾ ਨੋਟ ਤੇ ਪੰਨੀ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |