14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਨੇ ਬਹਿਸ ਮੁਕਾਬਲਾ ਕਰਵਾਇਆ

ਅਜੀਤ ਡੈਸਕ 18-07-2025
ਫ਼ਿਰੋਜ਼ਪੁਰ, 17 ਜੁਲਾਈ (ਦਵਿੰਦਰ ਪਾਲ ਸਿੰਘ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਨੇ ਨਹਿਰੂ ਯੁਵਾ ਕੇਂਦਰ ਮਾਈ ਭਾਰਤ ਦੇ ਸਹਿਯੋਗ ਨਾਲ ਵਿਸ਼ਵ ਆਬਾਦੀ ਨਿਯੰਤਰਨ ਦਿਵਸ ਦੇ ਮੌਕੇ ਬਹਿਸ ਮੁਕਾਬਲਾ ਕਰਵਾਇਆ | ਜਿਸ 'ਚ ਵਿਦਿਆਰਥੀਆਂ ਨੇ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਫ਼ਾਇਦਿਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਕਿਹਾ ਕਿ ਮੁਕਾਬਲੇ ਵਿਚ ਵਿਦਿਆਰਥੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਚਿੰਤਾ ਦਾ ਵਿਸ਼ਾ ਹੈ | ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਨਾਲ ਹੋਈ ਤੇ ਨਹਿਰੂ ਯੁਵਾ ਕੇਂਦਰ ਦੇ ਪ੍ਰਤੀਨਿਧੀਆਂ ਦਾ ਸਕੂਲ ਸਟਾਫ਼ ਵਲੋਂ ਹਰੀ ਝੰਡੀ ਨਾਲ ਸਵਾਗਤ ਕੀਤਾ ਗਿਆ | ਖੁਸ਼ਮੀਨ ਕੌਰ ਤੇ ਮਨਸੀਤਰ ਕੌਰ ਦੀ ਟੀਮ ਨੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਕਿ੍ਤੀ ਤੇ ਕਿ੍ਸ਼ਿਕਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਦਿਵਯਾਂਸ਼ ਅਤੇ ਵਿਵਾਨਜੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਨਹਿਰੂ ਯੁਵਾ ਕੇਂਦਰ ਤੇ ਪਿ੍ੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਸ਼ਾਸਨ ਨੇ ਮਾਈ ਭਾਰਤ ਦੇ ਟੀਮ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਅਧਿਆਪਕਾ ਰਕਸ਼ਪਾਲ ਨੂਤਨ, ਬੇਨੂ, ਰੀਟਾ, ਕਵਿਤਾ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਕੋਰ ਕਮੇਟੀ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਨਸ਼ੀਲੇ ਪਦਾਰਥ ਦਾ ਸੇਵਨ ਕਰਦਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।