14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਿਸਾਨ ਮਜ਼ਦੂਰ ਜਥੇਬੰਦੀ ਦੇ ਕੋਰ ਕਮੇਟੀ ਆਗੂਆਂ ਦੀ ਮੀਟਿੰਗ

ਅਜੀਤ ਡੈਸਕ 18-07-2025
ਮੱਖੂ, 17 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਬਲਜਿੰਦਰ ਸਿੰਘ ਤਲਵੰਡੀ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਲੋਂ 14 ਜੁਲਾਈ ਨੂੰ ਐਸ.ਈ ਦਫ਼ਤਰ ਅੱਗੇ ਲੱਗੇ ਬਿਜਲੀ ਬੋਰਡ ਧਰਨੇ ਵਿਚ ਆਗੂਆਂ ਤੋਂ ਸਾਰੇ ਜ਼ੋਨਾਂ ਦੇ ਕਿਸਾਨਾਂ ਮਜ਼ਦੂਰਾਂ ਦੀ ਗਿਣਤੀ ਤੇ ਧਰਨੇ ਦੌਰਾਨ ਰਹਿ ਗਈਆਂ ਘਾਟ ਕਮਜ਼ੋਰੀਆਂ 'ਤੇ ਮੰਥਨ ਕੀਤਾ ਗਿਆ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਹੋਰ ਨਵੀਆਂ ਇਕਾਈਆਂ ਨੂੰ ਵੱਧ ਤੋਂ ਵੱਧ ਸੰਗਠਿਤ ਕਰਨ ਤੇ ਆਗੂਆਂ ਦੀਆਂ ਆਪਸੀ ਤਾਲਮੇਲ 'ਤੇ ਗੱਲਬਾਤ ਹੋਈ | ਕਿਸਾਨ ਆਗੂਆਂ ਨੇ ਕਿਹਾ ਬਿਜਲੀ ਦਾ ਨਿੱਜੀਕਰਨ ਤੇ ਲੈਂਡ ਪੂਲਿੰਗ ਪਾਲਿਸੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਦੇ ਵਿਰੋਧ 'ਚ ਪਿੰਡ ਪੰਚਾਇਤ ਤੋਂ ਮਤੇ ਪਵਾ ਕੇ ਸਰਕਾਰ ਨੂੰ ਭੇਜੇ ਜਾਣਗੇ | ਇਸ ਮੌਕੇ ਗੁਰਮੇਲ ਸਿੰਘ ਫੱਤੇਵਾਲਾ, ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਦੀ ਮੱਖੂ ਫੇਰੀ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਨੇ ਬਹਿਸ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।