14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੁਖਬੀਰ ਦੀ ਮੱਖੂ ਫੇਰੀ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ

ਅਜੀਤ ਡੈਸਕ 18-07-2025
ਮੱਖੂ, 17 ਜੁਲਾਈ (ਵਰਿੰਦਰ ਮਨਚੰਦਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ੀਰਾ ਹਲਕੇ ਤੋਂ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਗ੍ਰਹਿ ਹੀਰੋ ਫਾਰਮ ਮੱਖੂ ਵਿਖੇ 21 ਜੁਲਾਈ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਇਲਾਕੇ 'ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਫੇਰੀ ਨੂੰ ਲੈ ਕੇ ਅਕਾਲੀ ਖੇਮੇ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸੇ ਲੜੀ ਤਹਿਤ ਮੱਖੂ ਕਸਬੇ ਦੇ ਪਿੰਡਾਂ 'ਚ ਮੀਟਿੰਗਾਂ ਕਰਦਿਆਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ 21 ਜੁਲਾਈ ਦਿਨ ਸੋਮਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ | ਇਸ ਮੌਕੇ ਖੜਕ ਸਿੰਘ ਪੱਲੂ ਵਾਲਾ, ਜਸਪਾਲ ਸਿੰਘ ਤਲਵੰਡੀ ਨਿਪਾਲਾਂ, ਸਰਬਜੀਤ ਸਿੰਘ ਬੂਹ, ਡਾ. ਤਰਸੇਮ ਸਿੰਘ ਚੱਕ ਮਰਹਾਣਾ, ਕੁਲਦੀਪ ਸਿੰਘ ਬਾਹਰਵਾਲੀ, ਮਨਜੀਤ ਸਿੰਘ ਗੱਟਾ ਬਾਦਸ਼ਾਹ ਆਦਿ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਸੁਖਦੇਵ ਬਿੱਟੂ ਵਿੱਜ ਵਲੋਂ ਪਤਨੀ ਸੀਮਾ ਵਿੱਜ ਦੀ ਯਾਦ 'ਚ ਖ਼ੂਨਦਾਨ ਕੈਂਪ ਅਗਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਕੋਰ ਕਮੇਟੀ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।