13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਬੱਤ ਦਾ ਭਲਾ ਟਰੱਸਟ ਨੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਜੀਤ ਡੈਸਕ 18-07-2025
ਤਲਵੰਡੀ ਭਾਈ, 17 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਓਬਰਾਏ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਤਲਵੰਡੀ ਭਾਈ ਤੇ ਮੁੱਦਕੀ ਇਲਾਕਿਆਂ ਨਾਲ ਸੰਬੰਧਿਤ ਲੋੜਵੰਦ, ਵਿਧਵਾਵਾਂ ਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਵਲੋਂ ਵੰਡੇ ਗਏ | ਇਸ ਸੰਸਥਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਜਸਪ੍ਰੀਤ ਕੌਰ ਇੰਚਾਰਜ ਤਲਵੰਡੀ ਭਾਈ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ | ਜਿਨ੍ਹਾਂ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 1 ਲੱਖ 37 ਹਜ਼ਾਰ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ, ਅੱਖਾਂ ਦੇ ਮੁਫ਼ਤ ਕੈਂਪ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ, ਮੈਡੀਕਲ ਸਹਾਇਤਾ, ਲੈਬੋਰਟਰੀਆਂ, ਫਿਜ਼ਿਉਥਰੈਪੀ ਸੈਂਟਰ ਕਈ ਤਰ੍ਹਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਤੇ ਜਨਤਕ ਸਥਾਨਾਂ 'ਤੇ ਸਾਫ਼ ਪਾਣੀ ਵਾਲੇ ਆਰ. ਓ. ਲਗਾਏ ਜਾਂਦੇ ਹਨ |
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੇ ਕਮੇਟੀ ਮੈਂਬਰਾਂ ਵਲੋਂ ਪੰਜਾਬ ਸਰਕਾਰ ਵਿਰੋਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਸਰਕਾਰੀ ਸਕੂਲ 'ਚ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।