ਤਲਵੰਡੀ ਭਾਈ, 18 ਜੁਲਾਈ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਪ੍ਰਧਾਨਾਂ, ਕੋਰ ਕਮੇਟੀ ਮੈਂਬਰਾਂ ਤੇ ਵਰਕਿੰਗ ਕਮੇਟੀ ਮੈਂਬਰਾਂ ਦੀਆਂ ਕੀਤੀਆਂ ਨਿਯੁਕਤੀਆਂ ਨਾਲ ਜਿੱਥੇ ਅਕਾਲੀ ਖੇਮੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਇਨ੍ਹਾਂ ਨਿਯੁਕਤੀਆਂ ਨਾਲ ਅਕਾਲੀ ਵਰਕਰਾਂ 'ਚ ਮੁੜ ਨਵਾਂ ਜੋਸ਼ ਪੈਦਾ ਹੋ ਗਿਆ ਹੈ | ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਜਥੇਦਾਰ ਸੱਤਪਾਲ ਸਿੰਘ ਤਲਵੰਡੀ ਮੈਂਬਰ ਵਰਕਿੰਗ ਕਮੇਟੀ ਆਪਣੇ ਸੈਂਕੜੇ ਸਾਥੀਆਂ ਨੂੰ ਨਾਲ ਲੈ ਕੇ ਪਿੰਡ ਬਾਦਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀਆਂ, ਉੱਥੇ ਉਨ੍ਹਾਂ ਦਾ ਜ਼ਿੰਮੇਵਾਰੀਆਂ ਸੌਂਪਣ 'ਤੇ ਧੰਨਵਾਦ ਕੀਤਾ ਗਿਆ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਜੋਗਿੰਦਰ ਸਿੰਘ ਜਿੰਦੂ ਅਤੇ ਜਥੇਦਾਰ ਸੱਤਪਾਲ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਅਤੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਸੱਤਪਾਲ ਸਿੰਘ ਤਲਵੰਡੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਦਿਨ-ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਜਥੇਦਾਰ ਗੁਰਮੀਤ ਸਿੰਘ ਬੂਹ, ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਵਰਦੇਵ ਸਿੰਘ ਨੋਨੀ ਮਾਨ, ਸੁਰਿੰਦਰ ਸਿੰਘ ਬੱਬੂ ਸੀਨੀਅਰ ਯੂਥ ਅਕਾਲੀ ਆਗੂ, ਜਸਪਾਲ ਸਿੰਘ ਮਹਿਤਾ, ਪਰਮਜੀਤ ਸਿੰਘ, ਬਲਦੇਵ ਬਰਾੜ, ਗੁਰਦੇਵ ਸਿੰਘ, ਗੁਰਮੀਤ ਸਿੰਘ, ਰੁਪਿੰਦਰ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਅਸ਼ੋਕ ਕੁਮਾਰ ਰਿੰਕਾ, ਸੰਜੀਵ ਪਿੰਟਾ, ਰਾਜਾ ਨਿਊ ਪੰਜਾਬ, ਪ੍ਰੀਤਇੰਦਰ, ਐਮ.ਪੀ. ਢੱਲ, ਬਲਵਿੰਦਰ ਢੱਲ ਆਦਿ ਹਾਜ਼ਰ ਸਨ |