28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭੇਦਭਰੀ ਹਾਲਤ 'ਚ ਲੜਕੀ ਲਾਪਤਾ

ਅਜੀਤ ਡੈਸਕ 19-07-2025
ਜ਼ੀਰਾ, 18 ਜੁਲਾਈ (ਰਜਨੀਸ਼ ਕਥੂਰੀਆ)-ਮੁਹੱਲਾ ਜੱਟਾਂ ਵਾਲਾ ਸਮਾਧੀ ਰੋਡ ਜ਼ੀਰਾ ਵਿਖੇ ਰਹਿੰਦੇ ਇਕ ਪਰਿਵਾਰ ਦੀ ਇਕ ਲੜਕੀ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਸੁਰਿੰਦਰ ਕੁਮਾਰ ਪੁੱਤਰ ਰੂਪ ਲਾਲ ਵਾਸੀ ਮੁਹੱਲਾ ਜੱਟਾਂ ਵਾਲਾ ਸਮਾਧੀ ਰੋਡ ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਦੱਸਿਆ ਕਿ ਕਰੀਬ ਇਕ ਹਫ਼ਤਾ ਪਹਿਲਾਂ ਜਦੋਂ ਮੈਂ ਆਪਣੇ ਘਰੋਂ ਬਾਹਰ ਕੰਮ ਕਾਰ 'ਤੇ ਗਿਆ ਹੋਇਆ ਸੀ ਤਾਂ ਪਿੱਛੋਂ ਮੇਰੀ ਬਾਲਗ ਲੜਕੀ ਸੁਨੇਹਾ ਘਰੋਂ ਭੇਦਭਰੀ ਹਾਲਤ 'ਚ ਲਾਪਤਾ ਹੋ ਗਈ | ਉਸ ਨੇ ਦੱਸਿਆ ਕਿ ਅਸੀਂ ਆਪਣੀ ਲੜਕੀ ਸੁਨੇਹਾ ਦੀ ਆਪਣੇ ਰਿਸ਼ਤੇਦਾਰਾਂ ਤੇ ਹੋਰ ਸਾਕ ਸੰਬੰਧੀਆਂ ਕੋਲ ਕਾਫ਼ੀ ਭਾਲ ਕੀਤੀ ਪਰ ਉਹ ਕਿੱਧਰੇ ਵੀ ਨਹੀਂ ਮਿਲੀ |
ਪਿਛਲੀ ਖ਼ਬਰ ਸੁਖਬੀਰ ਦੀ ਹੀਰੋ ਫਾਰਮ ਮੱਖੂ ਵਿਖੇ ਆਮਦ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ- ਅਕਾਲੀ ਆਗੂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਿੰਦੂ ਤੇ ਵਰਕਿੰਗ ਕਮੇਟੀ ਮੈਂਬਰ ਸੱਤਪਾਲ ਨੇ ਸੁਖਬੀਰ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।