28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੁਖਬੀਰ ਦੀ ਹੀਰੋ ਫਾਰਮ ਮੱਖੂ ਵਿਖੇ ਆਮਦ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ- ਅਕਾਲੀ ਆਗੂ

ਅਜੀਤ ਡੈਸਕ 19-07-2025
ਜ਼ੀਰਾ, 18 ਜੁਲਾਈ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੂੰ ਵੱਡੀ ਜ਼ਿੰਮੇਵਾਰੀ ਦੇਣ ਲਈ 21 ਜੁਲਾਈ ਨੂੰ ਹੀਰੋ ਫਾਰਮ ਮੱਖੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਵੱਡਾ ਇਕੱਠ ਕਰਨ ਲਈ ਹਲਕੇ 'ਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ | ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਡੈਲੀਗੇਟ ਗੁਰਬਖ਼ਸ਼ ਸਿੰਘ ਢਿੱਲੋਂ ਸਾਬਕਾ ਸਰਪੰਚ ਰਟੌਲ ਰੋਹੀ, ਡੇਲੀਗੇਟ ਤੇ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਸੁਖਵਿੰਦਰ ਸਿੰਘ ਸੰਧੂ ਸੀਨੀਅਰ ਅਕਾਲੀ ਆਗੂ, ਡੇਲੀਗੇਟ ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਅਮਰਜੀਤ ਸਿੰਘ ਘੁੰਮਣ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬੁਲਾਰੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਕਿਹਾ ਕਿ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਤਹਿਤ ਉਹ ਜ਼ਮੀਨੀ ਪੱਧਰ 'ਤੇ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰ ਰਹੇ ਹਨ ਤਾਂ ਜੋ ਆਪਣੇ ਮਹਿਬੂਬ ਨੇਤਾ ਸੁਖਬੀਰ ਸਿੰਘ ਬਾਦਲ ਦੀ ਆਮਦ 'ਤੇ ਪਾਰਟੀ ਵਰਕਰਾਂ ਦਾ ਵੱਡਾ ਇਕੱਠ ਕਰਕੇ ਉਨ੍ਹਾਂ ਦੇ ਵਿਚਾਰ ਸੁਣ ਸਕਣ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪਿਛਲੇ ਲੰਬੇ ਸਮੇਂ ਤੋਂ ਜ਼ੀਰਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਤੇ ਉਹ ਪਾਰਟੀ ਕਾਡਰ ਤੋਂ ਇਲਾਵਾ ਹਲਕੇ ਦੇ ਹਰੇਕ ਵਿਅਕਤੀ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਹਨ | ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਕਿ 21 ਮਈ ਨੂੰ ਸੁਖਬੀਰ ਸਿੰਘ ਬਾਦਲ ਦੀ ਮੱਖੂ ਫੇਰੀ ਤੋਂ ਬਾਅਦ ਜ਼ੀਰਾ ਹਲਕੇ ਦੀਆਂ ਸਫਾਂ 'ਚ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨਵਾਂ ਰੁਖ ਅਖ਼ਤਿਆਰ ਕਰੇਗਾ |
ਪਿਛਲੀ ਖ਼ਬਰ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ ਅਗਲੀ ਖ਼ਬਰ ਭੇਦਭਰੀ ਹਾਲਤ 'ਚ ਲੜਕੀ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।